Breaking News
Home / ਭਾਰਤ / ਅਡਵਾਨੀ ਤੇ ਜੋਸ਼ੀ ਨੇ ਅਦਾਲਤ ਦੇ ਫ਼ੈਸਲੇ ਦਾ ਕੀਤਾ ਸਵਾਗਤ

ਅਡਵਾਨੀ ਤੇ ਜੋਸ਼ੀ ਨੇ ਅਦਾਲਤ ਦੇ ਫ਼ੈਸਲੇ ਦਾ ਕੀਤਾ ਸਵਾਗਤ

Image Courtesy :punjabitribuneonline

ਰਾਜਨਾਥ ਬੋਲੇ – ਨਿਆਂ ਦੀ ਜਿੱਤ ਹੋਈ
ਨਵੀਂ ਦਿੱਲੀ/ਬਿਊਰੋ ਨਿਊਜ਼
ਬਾਬਰੀ ਮਸਜਿਦ ਨੂੰ ਢਾਹੁਣ ਦੇ ਮਾਮਲੇ ਵਿਚ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ ਫ਼ੈਸਲਾ ਸੁਣਾਉਂਦਿਆਂ ਸਾਰੇ ਆਰੋਪੀਆਂ ਨੂੰ ਬਰੀ ਕਰ ਦਿੱਤਾ। ਭਾਜਪਾ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਅਦਾਲਤ ਦੇ ਇਸ ਫ਼ੈਸਲੇ ‘ਤੇ ਖ਼ੁਸ਼ੀ ਜਤਾਈ ਅਤੇ ਕਿਹਾ ਕਿ ਅਦਾਲਤ ਨੇ ਜਿਹੜਾ ਫ਼ੈਸਲਾ ਸੁਣਾਇਆ ਹੈ, ਉਹ ਕਾਫ਼ੀ ਅਹਿਮ ਹੈ। ਸਾਡੇ ਸਾਰਿਆਂ ਲਈ ਇਹ ਖ਼ੁਸ਼ੀ ਦਾ ਪਲ ਹੈ। ਇਸੇ ਦੌਰਾਨ ਭਾਜਪਾ ਨੇਤਾ ਮੁਰਲੀ ਮਨੋਹਰ ਜੋਸ਼ੀ ਨੇ ਅਦਾਲਤ ਦੇ ਇਸ ਫ਼ੈਸਲੇ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਰਾਮ ਮੰਦਰ ਅੰਦੋਲਨ ਇੱਕ ਇਤਿਹਾਸਕ ਪਲ ਸੀ। ਭਾਜਪਾ ਨੇਤਾ ਨੇ ਕਿਹਾ ਕਿ ਇਹ ਸਾਰੇ ਵਕੀਲਾਂ, ਜਿਨ੍ਹਾਂ ਵਲੋਂ ਸ਼ੁਰੂਆਤ ਤੋਂ ਹੀ ਹਰ ਪੱਧਰ ‘ਤੇ ਇਸ ਮਾਮਲੇ ਵਿਚ ਸਹੀ ਤੱਥਾਂ ਨੂੰ ਅਦਾਲਤ ਦੇ ਸਾਹਮਣੇ ਰੱਖਿਆ ਗਿਆ, ਦੀ ਮਿਹਨਤ ਦਾ ਨਤੀਜਾ ਹੈ। ਇਸੇ ਦੌਰਾਨ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ ਅਦਾਲਤ ਦੇ ਫੈਸਲੇ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਅਦਾਲਤ ਦੇ ਇਸ ਫ਼ੈਸਲੇ ਨੇ ਸਾਬਤ ਕਰ ਦਿੱਤਾ ਹੈ ਕਿ ਦੇਰ ਨਾਲ ਹੀ ਸਹੀ ਪਰ ਨਿਆਂ ਦੀ ਜਿੱਤ ਹੋਈ ਹੈ।

Check Also

ਸਿੰਘੂ ਬਾਰਡਰ ਤੋਂ ਸ਼ਿਮਲਾ ਪਹੁੰਚੇ ਪੰਜਾਬ ਦੇ ਤਿੰਨ ਕਿਸਾਨਾਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

ਕਿਸਾਨ ਬੋਲੇ, ਸਾਡੇ ਨਾਲ ਹੋਇਆ ਮਾੜਾ ਸਲੂਕ ਸ਼ਿਮਲਾ, ਬਿਊਰੋ ਨਿਊਜ਼ ਸਿੰਘੂ ਬਾਰਡਰ ਤੋਂ ਸ਼ਿਮਲਾ ਪਹੁੰਚੇ …