Breaking News
Home / ਪੰਜਾਬ / ਸੁਮੇਧ ਸੈਣੀ ਅੱਜ ਸਿੱਟ ਸਾਹਮਣੇ ਨਹੀਂ ਹੋਇਆ ਪੇਸ਼

ਸੁਮੇਧ ਸੈਣੀ ਅੱਜ ਸਿੱਟ ਸਾਹਮਣੇ ਨਹੀਂ ਹੋਇਆ ਪੇਸ਼

Image Courtesy :jagbani(punjabkesari)

ਸੈਣੀ ਨੇ ਆਪਣੀ ਲੱਤ ‘ਚ ਦਰਦ ਹੋਣ ਦਾ ਲਗਾਇਆ ਬਹਾਨਾ
ਮੁਹਾਲੀ/ਬਿਊਰੋ ਨਿਊਜ਼
ਬਲਵੰਤ ਸਿੰਘ ਮੁਲਤਾਨੀ ਨੂੰ ਤਿੰਨ ਦਹਾਕੇ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਅੱਜ ਮੁਹਾਲੀ ਦੇ ਮਟੌਰ ਥਾਣੇ ਵਿੱਚ ਸਿੱਟ ਅੱਗੇ ਪੇਸ਼ ਨਹੀਂ ਹੋਏ। ਮੁਹਾਲੀ ਪੁਲਿਸ ਨੇ ਸੈਣੀ ਨੂੰ ਤੀਜਾ ਨੋਟਿਸ ਜਾਰੀ ਕਰਕੇ ਜਾਂਚ ਵਿੱਚ ਸ਼ਾਮਲ ਹੋਣ ਲਈ ਮਟੌਰ ਥਾਣੇ ਵਿੱਚ ਅੱਜ ਸਵੇਰੇ 11 ਵਜੇ ਸੱਦਿਆ ਸੀ। ਸੈਣੀ ਨੇ ਵਕੀਲ ਰਾਹੀਂ ਮੁਹਾਲੀ ਪੁਲਿਸ ਨੂੰ ਈ-ਮੇਲ ‘ਤੇ ਮੈਡੀਕਲ ਭੇਜਦਿਆਂ ਕਿਹਾ ਹੈ ਕਿ ਉਹ ਬਿਮਾਰ ਹੋਣ ਕਾਰਨ ਮਟੌਰ ਥਾਣੇ ਵਿੱਚ ਪੇਸ਼ ਨਹੀਂ ਹੋ ਸਕਦਾ। ਸੈਣੀ ਨੇ ਆਪਣੀ ਲੱਤ ਵਿੱਚ ਦਰਦ ਹੋਣ ਦੀ ਦੁਹਾਈ ਦਿੱਤੀ ਹੈ। ਉਂਝ ਥਾਣੇ ਵਿੱਚ ਸਿੱਟ ਮਖੀ ਐੱਸਪੀ ਹਰਮਨਦੀਪ ਸਿੰਘ ਹਾਂਸ, ਡੀਐੱਸਪੀ ਬਿਕਰਮਜੀਤ ਸਿੰਘ ਬਰਾੜ ਅਤੇ ਐੱਸਐੱਚਓ ਰਾਜੀਵ ਕੁਮਾਰ ਥਾਣੇ ਵਿੱਚ ਮੌਜੂਦ ਸਨ। ਜ਼ਿਕਰਯੋਗ ਹੈ ਕਿ ਲੰਘੀ 15 ਸਤੰਬਰ ਨੂੰ ਸੁਪਰੀਮ ਕੋਰਟ ਨੇ ਸੈਣੀ ਦੀ ਗ੍ਰਿਫਤਾਰੀ ‘ਤੇ ਆਰਜ਼ੀ ਰੋਕ ਲਗਾਉਂਦਿਆਂ ਉਸ ਨੂੰ ਪੁਲਿਸ ਜਾਂਚ ਵਿੱਚ ਸਹਿਯੋਗ ਦੇਣ ਲਈ ਕਿਹਾ ਗਿਆ ਸੀ।

Check Also

ਸੁਨੀਲ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ’ਤੇ ਸਾਧਿਆ ਨਿਸ਼ਾਨਾ

ਕਿਹਾ : ਕੁਝ ਲੋਕਾਂ ਦਾ ਧੰਦਾ ਹੈ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕਰਨਾ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸੀ ਆਗੂ ਰਾਜਾ ਵੜਿੰਗ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਜੀਵਨ ਗੁਪਤਾ ਹੱਕ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਆਲੋਚਨਾ ਕੀਤੀ ਹੈ। ਜਾਖੜ ਨੇ ਰਾਜਾ ਵੜਿੰਗ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਕੁਝ ਲੋਕਾਂ ਦਾ ਧੰਦਾ ਬਣ ਚੁੱਕਾ ਹੈ ਕਿ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕੀਤਾ ਜਾਵੇ। ਜਾਖੜ ਨੇ ਕਿਹਾ ਕਿ ਇਹ ਨੇਤਾ ਸ਼ਰਾਬ ਅਤੇ ਨਸ਼ੇ ਵਾਲਿਆਂ ਕੋਲੋਂ ਵੀ ਚੰਦਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਅਤੇ ਹਰਿਆਣਾ ਦੇ ਚੀਫ ਜਸਟਿਸ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪੱਤਰ ਲਿਖਾਂਗਾ ਕਿ ਚੀਫ ਜਸਟਿਸ ਸਣੇ ਦੇਸ਼ ਦੀ ਕਿਸੇ ਵੀ ਏਜੰਸੀ ਦੇ ਅਧਿਕਾਰੀਆਂ ਦੀ ਨਿਗਰਾਨੀ ਵਿਚ ਸਾਰੇ ਆਗੂਆਂ ਦੀ ਜਾਂਚ ਹੋਣੀ ਚਾਹੀਦੀ ਹੈ। ਜਾਖੜ ਨੇ ਸਵਾਲ ਚੁੱਕਿਆ ਕਿ ਜਿਹੜੇ ਆਗੂ ਛੋਟੀਆਂ ਜਿਹੀਆਂ ਦੁਕਾਨਾਂ ਚਲਾਉਂਦੇ ਸਨ, ਉਹ ਅੱਜ ਵੱਡੀਆਂ ਵੱਡੀਆਂ ਕੋਠੀਆਂ ਕਿਸ ਤਰ੍ਹਾਂ ਬਣਾ ਰਹੇ ਹਨ।