
ਭਾਜਪਾ ਆਗੂ ਸ਼ਵੇਤ ਮਲਿਕ ਕਿਸਾਨ ਵਿਰੋਧੀ ਬਿੱਲਾਂ ਦੇ ਹੱਕ ‘ਚ ਬੋਲੇ
ਅੰਮ੍ਰਿਤਸਰ/ਬਿਊਰੋ ਨਿਊਜ਼
ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਦਾ ਪੰਜਾਬ ਸਮੇਤ ਭਾਰਤ ਦੇ ਕਈ ਸੂਬਿਆਂ ਵਿਚ ਜ਼ਬਰਦਸਤ ਵਿਰੋਧ ਹੋ ਰਿਹਾ ਹੈ ਅਤੇ ਕਿਸਾਨ ਇਨ੍ਰਾਂ ਕਾਨੂੰਨਾਂ ਖਿਲਾਫ ਸੜਕਾਂ ‘ਤੇ ਹਨ। ਪੰਜਾਬ ‘ਚ ਭਾਜਪਾ ਤੋਂ ਇਲਾਵਾ ਸਾਰੀਆਂ ਰਾਜਨੀਤਕ ਪਾਰਟੀਆਂ ਅਤੇ ਜਥੇਬੰਦੀਆਂ ਖੇਤੀ ਆਰਡੀਨੈਂਸਾਂ ਦੇ ਖਿਲਾਫ ਹਨ। ਇਸ ਦੇ ਚੱਲਦਿਆਂ ਭਾਜਪਾ ਦੇ ਸੀਨੀਅਰ ਆਗੂ ਤੇ ਸੰਸਦ ਮੈਂਬਰ ਸ਼ਵੇਤ ਮਲਿਕ ਨੇ ਖੇਤੀ ਕਾਨੂੰਨਾਂ ਨੂੰ ਕਿਸਾਨਾਂ ਦੇ ਹਿੱਤ ਵਿਚ ਦੱਸਿਆ। ਸ਼ਵੇਤ ਮਲਿਕ ਨੇ ਅੰਮ੍ਰਿਤਸਰ ‘ਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਨਿੱਜੀ ਹਿੱਤਾਂ ਲਈ ਗਠਜੋੜ ਤੋੜਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਜਿੰਨਾ ਸਤਿਕਾਰ ਮੋਦੀ ਸਰਕਾਰ ਨੇ ਦਿੱਤਾ, ਉਨਾ ਪਹਿਲਾਂ ਕਿਸੇ ਵਲੋਂ ਨਹੀਂ ਦਿੱਤਾ ਗਿਆ।