Breaking News
Home / ਪੰਜਾਬ / ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਸੰਘਰਸ਼ ‘ਚ ਕੁੱਦੇ ਰਾਹੁਲ ਗਾਂਧੀ

ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਸੰਘਰਸ਼ ‘ਚ ਕੁੱਦੇ ਰਾਹੁਲ ਗਾਂਧੀ

Image Courtesy :jagbani(punjabkesari)

2, 3 ਅਤੇ 4 ਅਕਤੂਬਰ ਨੂੰ ਪੰਜਾਬ ਵਿਚ ਟਰੈਕਟਰ ਰੈਲੀਆਂ ‘ਚ ਕਰਨਗੇ ਸ਼ਮੂਲੀਅਤ
ਰਾਏਕੋਟ/ਬਿਊਰੋ ਨਿਊਜ਼
ਕੁੱਲ ਹਿੰਦ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ 2 ਅਕਤੂਬਰ ਨੂੰ ਆਪਣੇ ਤਿੰਨ ਰੋਜ਼ਾ ਪੰਜਾਬ ਦੌਰੇ ‘ਤੇ ਆ ਰਹੇ ਹਨ। ਇਸ ਦੌਰਾਨ ਰਾਹੁਲ ਗਾਂਧੀ 2, 3 ਅਤੇ 4 ਅਕਤੂਬਰ ਨੂੰ ਪੰਜਾਬ ਕਾਂਗਰਸ ਵਲੋਂ ਖੇਤੀ ਆਰਡੀਨੈਂਸਾਂ ਖਿਲਾਫ ਕੀਤੀਆਂ ਜਾ ਰਹੀਆਂ ਟਰੈਕਟਰ ਰੈਲੀਆਂ ਵਿਚ ਸ਼ਮੂਲੀਅਤ ਕਰਨਗੇ। ਇਹ ਟਰੈਕਟਰ ਰੈਲੀਆਂ ਮੋਗਾ, ਸੰਗਰੂਰ ਅਤੇ ਪਟਿਆਲਾ ਵਿਚ ਹੋ ਸਕਦੀਆਂ ਹਨ। ਇਸ ਦੇ ਚੱਲਦਿਆਂ ਰਾਹੁਲ ਗਾਂਧੀ ਲੁਧਿਆਣਾ ਵਿਚ ਪੈਂਦੇ ਕਸਬਾ ਰਾਏਕੋਟ ਵਿਖੇ ਇਕ ਰੋਸ ਰੈਲੀ ਨੂੰ ਵੀ ਸੰਬੋਧਨ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ‘ਤੇ ਰਾਹੁਲ ਗਾਂਧੀ 2 ਅਕਤੂਬਰ ਨੂੰ ਆਪਣੇ ਤਿੰਨ ਦਿਨਾਂ ਦੌਰੇ ਦੌਰਾਨ ਪੰਜਾਬ ਪੁੱਜ ਰਹੇ ਹਨ। ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹਰੀਸ਼ ਰਾਵਤ ਵੀ ਰਾਹੁਲ ਗਾਂਧੀ ਦੇ ਨਾਲ ਹੋਣਗੇ । ਜ਼ਿਕਰਯੋਗ ਹੈ ਕਿ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਨੇ ਵੀ ਪਹਿਲੀ ਅਕਤੂਬਰ ਤੋਂ ਅਣਮਿਥੇ ਸਮੇਂ ਲਈ ਰੇਲ ਗੱਡੀਆਂ ਰੋਕਣ ਐਲਾਨ ਕੀਤਾ ਹੋਇਆ ਹੈ।

Check Also

ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ

ਹਾਈਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤਾ ਵੱਡਾ ਝਟਕਾ ਚੰਡੀਗੜ੍ਹ/ਬਿਊਰੋ ਨਿਊਜ਼ ਡਰੱਗ ਮਾਮਲੇ ਵਿਚ ਘਿਰੇ ਬਿਕਰਮ …