Breaking News
Home / ਭਾਰਤ / ਭਾਰਤ ‘ਚ ਸਾਢੇ 7 ਕਰੋੜ ਤੋਂ ਜ਼ਿਆਦਾ ਹੋਏ ਕਰੋਨਾ ਟੈਸਟ

ਭਾਰਤ ‘ਚ ਸਾਢੇ 7 ਕਰੋੜ ਤੋਂ ਜ਼ਿਆਦਾ ਹੋਏ ਕਰੋਨਾ ਟੈਸਟ

Image Courtesy :jagbani(punjabkesari)

ਫਿਰ ਵੀ ਅਮਰੀਕਾ, ਰੂਸ ਅਤੇ ਬ੍ਰਿਟੇਨ ਭਾਰਤ ਤੋਂ ਸੱਤ ਗੁਣਾ ਅੱਗੇ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਿਚ ਹੁਣ ਤੱਕ ਸਾਢੇ 7 ਕਰੋੜ ਤੋਂ ਜ਼ਿਆਦਾ ਕਰੋਨਾ ਟੈਸਟ ਹੋ ਚੁੱਕੇ ਹਨ। ਫਿਰ ਵੀ ਅਮਰੀਕਾ, ਰੂਸ ਅਤੇ ਬ੍ਰਿਟੇਨ ਭਾਰਤ ਤੋਂ ਸੱਤ ਗੁਣਾ ਅੱਗੇ ਹਨ। ਇਸਦੇ ਚੱਲਦਿਆਂ ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 63 ਲੱਖ ਤੋਂ ਪਾਰ ਹੋ ਚੁੱਕੀ ਹੈ ਅਤੇ 53 ਲੱਖ ਦੇ ਕਰੀਬ ਕਰੋਨਾ ਪੀੜਤ ਸਿਹਤਯਾਬ ਵੀ ਹੋ ਚੁੱਕੇ ਹਨ। ਭਾਰਤ ਵਿਚ ਕਰੋਨਾ ਨਾਲ ਜਾਨ ਗੁਆਉਣ ਵਾਲਿਆਂ ਦੀ ਗਿਣਤੀ 99 ਹਜ਼ਾਰ ਦੇ ਕਰੀਬ ਹੋ ਗਈ ਹੈ। ਉਧਰ ਦੁਨੀਆ ਭਰ ਵਿਚ ਕਰੋਨਾ ਪੀੜਤਾਂ ਦਾ ਅੰਕੜਾ 3 ਕਰੋੜ 42 ਲੱਖ ਤੋਂ ਟੱਪ ਗਿਆ ਹੈ ਅਤੇ 2 ਕਰੋੜ 55 ਲੱਖ ਦੇ ਕਰੀਬ ਕਰੋਨਾ ਪੀੜਤ ਤੰਦਰੁਸਤ ਹੋ ਚੁੱਕੇ ਹਨ। ਧਿਆਨ ਰਹੇ ਕਿ ਸੰਸਾਰ ਭਰ ਵਿਚ ਹੁਣ ਤੱਕ ਕਰੋਨਾ ਨਾਲ 10 ਲੱਖ 19 ਹਜ਼ਾਰ ਦੇ ਕਰੀਬ ਮੌਤਾਂ ਹੋ ਚੁੱਕੀਆਂ ਹਨ।

Check Also

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 103 ਅੰਮਿ੍ਤ ਭਾਰਤ ਸਟੇਸ਼ਨਾਂ ਦਾ ਕੀਤਾ ਉਦਘਾਟਨ

ਬੀਕਾਨੇਰ-ਬਾਂਦਰਾ ਰੇਲ ਗੱਡੀ ਨੂੰ ਵੀ ਦਿਖਾਈ ਹਰੀ ਝੰਡੀ ਬੀਕਾਨੇਰ/ਬਿਊਰੋ ਨਿਊਜ਼ : ਅਪ੍ਰੇਸ਼ਨ ਸਿੰਧੂਰ ਤੋਂ ਬਾਅਦ …