ਸੂਬੇ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 14 ਹਜ਼ਾਰ ਤੋਂ ਜ਼ਿਆਦਾ
ਚੰਡੀਗੜ੍ਹ/ਬਿਊਰੋ ਨਿਊਜ਼
ਕਰੋਨਾ ਦੇ ਘਟਦੇ ਮਾਮਲਿਆਂ ਨੂੰ ਲੈ ਕੈ ਪੰਜਾਬ ਸਰਕਾਰ ਨੇ ਸੂਬੇ ਵਿਚ ਵੀਕੈਂਡ ਅਤੇ ਨਾਈਟ ਕਰਫਿਊ ਨੂੰ ਖ਼ਤਮ ਕਰਨ ਦਾ ਫ਼ੈਸਲਾ ਲਿਆ ਹੈ। ਇਸ ਦੇ ਨਾਲ ਹੀ ਸੂਬੇ ਵਿਚ ਹੁਣ ਵਿਆਹ, ਧਾਰਮਿਕ ਸਮਾਗਮ ਅਤੇ ਅੰਤਿਮ ਸਸਕਾਰ ਦੀਆਂ ਰਸਮਾਂ ਵਿਚ 100 ਤੋਂ ਵੱਧ ਵਿਅਕਤੀ ਸ਼ਾਮਲ ਹੋ ਸਕਣਗੇ। ਪਹਿਲਾਂ ਇਹ ਗਿਣਤੀ 30 ਤੱਕ ਸੀ। ਇਸ ਦੇ ਨਾਲ ਹੀ ਸੂਬੇ ਵਿਚ ਕਾਰਾਂ ਅਤੇ ਬੱਸਾਂ ਵਿਚ ਸਵਾਰੀਆਂ ਦੇ ਬੈਠਣ ਨੂੰ ਲੈ ਕੇ ਵੀ ਸਰਕਾਰ ਵਲੋਂ ਢਿੱਲ ਦੇ ਦਿੱਤੀ ਗਈ ਹੈ। ਹਾਲਾਂਕਿ ਸਰਕਾਰ ਵਲੋਂ ਸੂਬੇ ਵਿਚ ਸਕੂਲਾਂ ਨੂੰ ਖੋਲ੍ਹਣ ਬਾਰੇ ਫ਼ੈਸਲਾ ਗ੍ਰਹਿ ਅਤੇ ਸਿੱਖਿਆ ਵਿਭਾਗ ਨਾਲ ਗੱਲ ਕਰਨ ਤੋਂ ਬਾਅਦ ਹੀ ਲਿਆ ਜਾਵੇਗਾ। ਇਸੇ ਦੌਰਾਨ ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 14 ਹਜ਼ਾਰ ਤੋਂ ਪਾਰ ਹੋ ਗਈ ਅਤੇ 94 ਹਜ਼ਾਰ ਤੋਂ ਜ਼ਿਆਦਾ ਕਰੋਨਾ ਪੀੜਤ ਠੀਕ ਵੀ ਹੋ ਚੁੱਕੇ ਹਨ। ਪੰਜਾਬ ਵਿਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 16 ਹਜ਼ਾਰ ਤੋਂ ਜ਼ਿਆਦਾ ਹੈ ਅਤੇ 3450 ਦੇ ਕਰੀਬ ਮੌਤਾਂ ਵੀ ਹੋ ਚੁੱਕੀਆਂ ਹਨ।
Check Also
ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੋ ਦਸੰਬਰ ਨੂੰ ਸੌਂਪਣੇ ਆਪਣਾ ਸਪੱਸ਼ਟੀਕਰਨ
ਕਿਹਾ : ਮੇਰਾ ਰੋਮ ਰੋਮ ਸ੍ਰੀ ਅਕਾਲ ਤਖਤ ਸਾਹਿਬ ਨੂੰ ਹੈ ਸਮਰਪਿਤ ਅੰਮਿ੍ਰਤਸਰ/ਬਿਊਰੋ ਨਿਊਜ਼ : …