![](https://parvasinewspaper.com/wp-content/uploads/2020/10/2020_10image_10_57_193712538loc-ll-300x214.jpg)
ਮੁੱਖ ਮੰਤਰੀ ਵਲੋਂ ਸ਼ਹੀਦ ਦੇ ਪਰਿਵਾਰ ਨੂੰ 50 ਲੱਖ ਰੁਪਏ ਅਤੇ ਸਰਕਾਰੀ ਨੌਕਰੀ ਦੇਣ ਦਾ ਐਲਾਨ
ਸ੍ਰੀਨਗਰ/ਬਿਊਰੋ ਨਿਊਜ਼
ਪਾਕਿਸਤਾਨ ਆਪਣੀਆਂ ਘਟੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਇਸਦੇ ਚੱਲਦਿਆਂ ਪਾਕਿ ਨੇ ਲੰਘੀ ਦੇਰ ਰਾਤ ਜੰਮੂ ਕਸ਼ਮੀਰ ਦੇ ਪੁਣਛ ਜ਼ਿਲ੍ਹੇ ਵਿਚ ਕੰਟਰੋਲ ਰੇਖਾ ਦੇ ਨਾਲ ਕ੍ਰਿਸ਼ਨਾ ਘਾਟੀ ਵਿਚ ਫਿਰ ਗੋਲੀਬੰਦੀ ਦੀ ਉਲੰਘਣਾ ਕੀਤੀ। ਇਸ ਗੋਲੀਬਾਰੀ ਵਿਚ ਫੌਜੀ ਜਵਾਨ ਕਰਨੈਲ ਸਿੰਘ ਸ਼ਹੀਦ ਹੋ ਗਿਆ। ਸ਼ਹੀਦ ਫੌਜੀ ਜਵਾਨ ਕਰਨੈਲ ਸਿੰਘ ਸੰਗਰੂਰ ਜ਼ਿਲ੍ਹੇ ਦੇ ਕਸਬਾ ਲੌਂਗੋਵਾਲ ਨੇੜਲੇ ਪਿੰਡ ਲੋਹਾਖੇੜਾ ਦਾ ਵਸਨੀਕ ਸੀ। ਕਰਨੈਲ ਸਿੰਘ ਦੀ ਸ਼ਹੀਦੀ ਦੀ ਖਬਰ ਸੁਣ ਕੇ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ। ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦ ਜਵਾਨ ਕਰਨੈਲ ਸਿੰਘ ਦੇ ਪਰਿਵਾਰ ਨੂੰ 50 ਲੱਖ ਰੁਪਏ ਅਤੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਕਰਨੈਲ ਸਿੰਘ ਦੀ ਸ਼ਹਾਦਤ ਨੂੰ ਦੇਸ਼ ਕਦੇ ਨਹੀਂ ਭੁੱਲੇਗਾ।