ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੂੰ ਜ਼ਮਾਨਤ ਮਿਲ ਗਈ ਹੈ। ਜ਼ਿਕਰਯੋਗ ਹੈ ਕਿ ਬਰਿੰਦਰ ਸਿੰਘ ਢਿੱਲੋਂ ਦੀ ਅਗਵਾਈ ਵਿਚ ਪਿਛਲੇ ਦਿਨੀਂ ਦਿੱਲੀ ਵਿਚ ਇੰਡੀਆ ਗੇਟ ਦੇ ਨੇੜੇ ਟਰੈਕਟਰ ਨੂੰ ਅੱਗ ਲਗਾ ਕੇ ਖੇਤੀ ਕਾਨੂੰਨਾਂ ਖਿਲਾਫ ਰੋਸ ਪ੍ਰਗਟ ਕੀਤਾ ਗਿਆ ਸੀ। ਇਸ ਮਾਮਲੇ ਵਿਚ ਬਰਿੰਦਰ ਢਿੱਲੋਂ ਨੂੰ ਕਈ ਹੋਰ ਯੂਥ ਕਾਂਗਰਸ ਦੇ ਵਰਕਰਾਂ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ। ਕਿਹਾ ਗਿਆ ਸੀ ਕਿ ਇੰਡੀਆ ਗੇਟ ਨੇੜੇ ਪ੍ਰਦਰਸ਼ਨ ਕਰਨ ਦੀ ਮਨਾਹੀ ਹੈ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …