ਪਰਮਿੰਦਰ ਢੀਂਡਸਾ ਬੋਲੇ – ਸਾਰੀਆਂ ਸਿਆਸੀ ਪਾਰਟੀਆਂ ਕਿਸਾਨ ਮੁੱਦੇ ‘ਤੇ ਕਰਨ ਲੱਗੀਆਂ ਰਾਜਨੀਤੀ
ਚੰਡੀਗੜ੍ਹ/ਬਿਊਰੋ ਨਿਊਜ਼
ਕਿਸਾਨ ਮੁੱਦੇ ‘ਤੇ ਮੂਹਰੇ ਆਈ ਕਾਂਗਰਸ ਅਤੇ ਅਕਾਲੀ ਦਲ ਉਤੇ ਪਰਮਿੰਦਰ ਸਿੰਘ ਢੀਂਡਸਾ ਨੇ ਸਵਾਲ ਖੜ੍ਹੇ ਕੀਤੇ ਹਨ। ਪਰਮਿੰਦਰ ਢੀਂਡਸਾ ਨੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਕਿਸਾਨਾਂ ਦੇ ਮੁੱਦੇ ‘ਤੇ ਰਾਜਨੀਤੀ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਅਕਾਲੀ ਦਲ ਅਤੇ ਕਾਂਗਰਸੀ ਹੀ ਕਿਸਾਨ ਹਿਤੈਸ਼ੀ ਹਨ ਤਾਂ ਆਪਣੇ ਪ੍ਰੋਗਰਾਮ ਰੱਦ ਕਰਕੇ ਕਿਸਾਨਾਂ ਦੇ ਨਾਲ ਖੜ੍ਹਨ। ਇਸ ਦੇ ਨਾਲ ਹੀ ਪਰਮਿੰਦਰ ਢੀਂਡਸਾ ਨੇ ਕਿਹਾ ਕਿ ਰਾਜਨੀਤਿਕ ਪਾਰਟੀਆਂ ਆਪਣੇ ਪ੍ਰੋਗਰਾਮ ਉਲੀਕ ਕੇ ਕਿਸਾਨਾਂ ਦੇ ਸੰਘਰਸ਼ ਨੂੰ ਕਮਜ਼ੋਰ ਕਰ ਰਹੀਆਂ ਹਨ। ਸਾਰੇ ਲੀਡਰਾਂ ਨੂੰ ਚਾਹੀਦਾ ਹੈ ਕਿ ਜਿੱਥੇ-ਜਿੱਥੇ ਕਿਸਾਨਾਂ ਨੇ ਧਰਨੇ ਲਗਾਏ ਹਨ, ਉੱਥੇ ਪਹੁੰਚ ਕੇ ਕਿਸਾਨਾਂ ਦਾ ਸਮਰਥਨ ਕੀਤਾ ਜਾਵੇ। ਢੀਂਡਸਾ ਨੇ ਰਾਹੁਲ ਗਾਂਧੀ ਦੀ ਪੰਜਾਬ ਫੇਰੀ ‘ਤੇ ਵੀ ਸਵਾਲ ਖੜ੍ਹੇ ਕੀਤੇ। ਢੀਂਡਸਾ ਨੇ ਕਿਹਾ ਕਿ ਰਾਹੁਲ ਨੇ ਕਿਸਾਨਾਂ ਦੇ ਹੱਕ ਵਿਚ ਬੋਲਣਾ ਹੀ ਸੀ ਤਾਂ ਸੰਸਦ ਵਿਚ ਕਿਉਂ ਨਹੀਂ ਬੋਲੇ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …