13.5 C
Toronto
Tuesday, November 4, 2025
spot_img
Homeਪੰਜਾਬਸ਼੍ਰੋਮਣੀ ਅਕਾਲੀ ਦਲ ਨੇ ਤਿੰਨ ਤਖਤ ਸਾਹਿਬਾਨਾਂ ਤੋਂ ਕਿਸਾਨ ਮੋਰਚੇ ਦੀ ਕੀਤੀ...

ਸ਼੍ਰੋਮਣੀ ਅਕਾਲੀ ਦਲ ਨੇ ਤਿੰਨ ਤਖਤ ਸਾਹਿਬਾਨਾਂ ਤੋਂ ਕਿਸਾਨ ਮੋਰਚੇ ਦੀ ਕੀਤੀ ਸ਼ੁਰੂਆਤ

ਸੁਖਬੀਰ ਨੇ ਸਮੂਹ ਕਿਸਾਨ ਜਥੇਬੰਦੀਆਂ ਨੂੰ ਇਕੱਠੇ ਹੋ ਕੇ ਖੇਤੀ ਕਾਨੂੰਨਾਂ ਖਿਲਾਫ ਲੜਨ ਦੀ ਕੀਤੀ ਅਪੀਲ
ਚੰਡੀਗੜ੍ਹ/ਬਿਊਰੋ ਨਿਊਜ਼
ਖੇਤੀ ਕਾਨੂੰਨਾਂ ਖਿਲਾਫ ਪੰਜਾਬ ਵਿਚ ਸੰਘਰਸ਼ ਤਿੱਖਾ ਹੀ ਹੁੰਦਾ ਜਾ ਰਿਹਾ ਹੈ ਅਤੇ ਇਨ੍ਹਾਂ ਖੇਤੀ ਕਾਨੂੰਨਾਂ ਕਰਕੇ ਅਕਾਲੀ-ਭਾਜਪਾ ਗਠਜੋੜ ਵੀ ਟੁੱਟ ਚੁੱਕਾ ਹੈ। ਇਸਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਤਿੰਨ ਤਖਤਾਂ ਸ੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ, ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਤੋਂ ਕਿਸਾਨ ਮੋਰਚੇ ਦੀ ਸ਼ੁਰੂਆਤ ਕੀਤੀ ਹੈ। ਧਿਆਨ ਰਹੇ ਕਿ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖਤ ਸਾਹਿਬ, ਹਰਸਿਮਰਤ ਕੌਰ ਨੇ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੋਂ ਕਿਸਾਨ ਮੋਰਚੇ ਦੀ ਅਗਵਾਈ ਕੀਤੀ। ਇਹ ਮਾਰਚ ਵੱਖ ਵੱਖ ਸ਼ਹਿਰਾਂ ਵਿਚੋਂ ਹੁੰਦੇ ਹੋਏ ਸ਼ਾਮ ਨੂੰ ਚੰਡੀਗੜ੍ਹ ਪਹੁੰਚ ਕੇ ਰਾਜਪਾਲ ਰਾਹੀਂ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪਣਗੇ। ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਪੰਜਾਬ ਅਤੇ ਕਿਸਾਨਾਂ ਦੇ ਨਾਲ ਹੈ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਮੇਸ਼ਾਂ ਸਭ ਤੋਂ ਅੱਗੇ ਰਹੇਗਾ। ਉਨ੍ਹਾਂ ਸਮੂਹ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਇਕੱਠੇ ਹੋ ਕੇ ਇਹ ਲੜਾਈ ਲੜਨ।

RELATED ARTICLES
POPULAR POSTS