Breaking News
Home / ਪੰਜਾਬ / ਸਿੱਖ ਭਾਈਚਾਰੇ ਦੇ ਦੇਸ਼ ਪ੍ਰਤੀ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ : ਸੁਰੇਸ਼ ਪ੍ਰਭੂ

ਸਿੱਖ ਭਾਈਚਾਰੇ ਦੇ ਦੇਸ਼ ਪ੍ਰਤੀ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ : ਸੁਰੇਸ਼ ਪ੍ਰਭੂ

Suresh Prabhu ASR copy copyਸੱਚਖੰਡ ਸ੍ਰੀ ਹਰਿਮੰਦਰ ਸਾਹਿਬਵਿਖੇ ਹੋਏ ਨਤਮਸਤਕ
ਅੰਮ੍ਰਿਤਸਰ :ਰੇਲ ਮੰਤਰੀ ਸੁਰੇਸ਼ ਪ੍ਰਭੂ ਨੇ ਆਪਣੀ ਅੰਮ੍ਰਿਤਸਰ ਫੇਰੀ ਦੌਰਾਨ ਆਪਣੀ ਪਤਨੀ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਰੇਸ਼ ਪ੍ਰਭੂ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਕੇ ਆਤਮਿਕ ਸ਼ਾਂਤੀ ਦਾ ਅਨੰਦ ਪ੍ਰਾਪਤ ਹੁੰਦਾ ਹੈ। ਉਨ੍ਹਾਂ ਕਿਹਾ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮਾਜ ਵਿਚ ਨਵੀਂ ਚੇਤਨਾ ਪੈਦਾ ਕੀਤੀ ਸੀ ਤੇ ਸਿੱਖ ਭਾਈਚਾਰੇ ਨੇ ਦੇਸ਼ ਤੇ ਸਮਾਜ ਦੀ ਭਲਾਈ ਲਈ ਜੋ ਯੋਗਦਾਨ ਦਿੱਤਾ ਹੈ ਉਸ ਦਾ ਦੇਣਾ ਨਹੀਂ ਦਿੱਤਾ ਜਾ ਸਕਦਾ। ਉਨ੍ਹਾਂ ਕਿਹਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਜਿਹਾ ਮੁਕੱਦਸ ਸਥਾਨ ਹੈ ਜਿਥੋਂ ਸਰਬੱਤ ਦੇ ਭੱਲੇ ਦਾ ਸੁਨੇਹਾ ਮਿਲਦਾ ਹੈ। ਉਹ ਦੂਸਰੀ ਵਾਰ ਆਪਣੀ ਪਤਨੀ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਆਏ ਅਤੇ ਉਨ੍ਹਾਂ ਦੇਸ਼ ਦੀਆਂ ਸਾਰੀਆਂ ਸਮੱਸਿਆਵਾਂ ਦੇ ਹੱਲ ਤੇ ਰੇਲਵੇ ਨੂੰ ਜਿਸ ਊਰਜਾ ਦੀ ਲੋੜ ਹੈ ਉਸ ਨੂੰ ਪੂਰੀ ਕਰਨ ਲਈ ਅਰਦਾਸ ਕੀਤੀ ਹੈ। ਇਸ ਤੋਂ ਪਹਿਲਾਂ ਸੁਰੇਸ਼ ਪ੍ਰਭੂ ਸਾਹਮਣੇ ਸ਼੍ਰੋਮਣੀ ਕਮੇਟੀ ਵੱਲੋਂ ਜਸਵਿੰਦਰ ਸਿੰਘ ਜੱਸੀ ਅਤੇ ਕੁਲਦੀਪ ਸਿੰਘ ਫੌਜੀ ਵੱਲੋਂ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਨਾਲ ਜੁੜੀਆਂ ਸਮੱਸਿਆਵਾਂ ਰੱਖੇ ਜਾਣ ਅਤੇ ਗੁਰੂ ਨਗਰੀ ਦੇ ਇਸ ਰੇਲਵੇ ਸਟੇਸ਼ਨ ਨੂੰ ਹਵਾਈ ਅੱਡੇ ਦੀ ਤਰਜ਼ ਦਾ ਸਟੇਸ਼ਨ ਬਣਾਉਣ ਸਬੰਧੀ ਮੰਗ ਰੱਖੀ ਅਤੇ ਰੇਲਵੇ ਟਰੈਫਿਕ ਸਮਸਿਆਵਾਂ ਦੇ ਹੱਲ ਲਈ ਉਪਰਾਲੇ ਕਰਨ ਲਈ ਕਿਹਾ। ਇਸ ਦੌਰਾਨ ਸੁਰੇਸ਼ ਪ੍ਰਭੂ ਨੇ ਮੌਕੇ ‘ਤੇ ਹਾਜ਼ਰ ਰਾਜ ਸਭਾ ਮੈਂਬਰ ਅਤੇ ਰੇਲਵੇ ਦੀ ਸੰਸਦੀ ਕਮੇਟੀ ਦੇ ਮੈਂਬਰ ਸ਼ਵੇਤ ਮਲਿਕ ਅਤੇ ਰੇਲਵੇ ਅਧਿਕਾਰੀਆਂ ਨੂੰ ਇਸ ਸਬੰਧੀ 23 ਜੁਲਾਈ ਨੂੰ ਮੀਟਿੰਗ ਕਰਨ ਦਾ ਸੱਦਾ ਦਿੱਤਾ ਅਤੇ ਆਪਣੇ ਵੱਲੋਂ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੰਦਿਆਂ ਅੰਮ੍ਰਿਤਸਰ ਸ਼ਹਿਰ ਨੇੜੇ ਇਕ ਹੋਰ ਟਰਮੀਨਲ ਬਣਾਉਣ ਲਈ ਜਗ੍ਹਾ ਮੁਹੱਈਆ ਕਰਵਾਉਣ ਲਈ ਕਿਹਾ।
ਇਸ ਦੌਰਾਨ ਮੌਕੇ ‘ਤੇ ਹਾਜ਼ਰ ਮੇਅਰ ਬਖਸ਼ੀ ਰਾਮ ਅਰੋੜਾ ਨੇ ਨਗਰ ਨਿਗਮ ਵੱਲੋਂ ਰੇਲਵੇ ਲਈ ਨਿਊ ਅੰਮ੍ਰਿਤਸਰ ਵਿਖੇ ਛੱਡੀ ਜਮੀਨ ਬਾਰੇ ਦੱਸਿਆ, ਜਿਸ ‘ਤੇ ਪ੍ਰਭੂ ਨੇ ਰੇਲਵੇ ਅਧਿਕਾਰੀਆਂ ਨੂੰ ਮੌਕਾ ਦੇਖਣ ਲਈ ਕਿਹਾ। ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸੁਰੇਸ਼ ਪ੍ਰਭਾਕਰ ਪ੍ਰਭੂ ਅਤੇ ਉਨ੍ਹਾਂ ਦੀ ਪਤਨੀ ਉਮਾ ਪ੍ਰਭੂ ਨੂੰ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਵਲੋਂ ਸਿਰੋਪਾਓ ਅਤੇ ਧਾਰਮਿਕ ਪੁਸਤਕਾਂ ਦਾ ਸੈਟ ਦੇ ਸਨਮਾਨਿਤ ਕੀਤਾ। ਇਸ ਦੌਰਾਨ ਪ੍ਰਭੂ ਨੇ ਸ੍ਰੀ ਦੁਰਗਿਆਣਾ ਮੰਦਰ ਵੀ ਮੱਥਾ ਟੇਕਿਆ।
ਅੰਮ੍ਰਿਤਸਰ ਰੇਲਵੇ ਸਟੇਸ਼ਨ ‘ਤੇ ਸੋਲਰ ਪਾਵਰ ਪਲਾਂਟ ਦਾ ਨੀਂਹ ਪੱਥਰ
ਅੰਮ੍ਰਿਤਸਰ : ਕੇਂਦਰੀ ਰੇਲ ਮੰਤਰੀ ਸੁਰੇਸ਼ ਪ੍ਰਭੂ ਨੇ ਇਥੇ ਰੇਲਵੇ ਸਟੇਸ਼ਨ ‘ਤੇ ਇਕ ਮੈਗਾਵਾਟ ਦੇ ਸੋਲਰ ਪਾਵਰ ਪਲਾਂਟ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਐਲਾਨ ਕੀਤਾ ਕਿ ਅੰਮ੍ਰਿਤਸਰ ਤੇ ਲੁਧਿਆਣਾ ਰੇਲਵੇ ਸਟੇਸ਼ਨਾਂ ਨੂੰ ਆਧੁਨਿਕ ਸਟੇਸ਼ਨਾਂ ਵਜੋਂ ਵਿਕਸਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 180 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਰੇਲ ਗੱਡੀ ਚਲਾਉਣ ਦੀ ਸਫਲ ਅਜ਼ਮਾਇਸ਼ ਹੋ ਗਈ ਹੈ ਅਤੇ ਅੰਮ੍ਰਿਤਸਰ ਨੂੰ ਨਵੀਂ ਦਿੱਲੀ ਨਾਲ ਇਸ ਤੇਜ਼ ਰਫ਼ਤਾਰ ਗੱਡੀ ਨਾਲ ਜੋੜਿਆ ਜਾਵੇਗਾ।
‘ਪ੍ਰਭੂ ਦੇ ਸਮਾਗਮ’ ਵਿੱਚ ਸਾਂਪਲਾ ਹੋਇਆ ਨਿਤਾਣਾ
ਰੁੱਸੇ ਪੰਜਾਬ ਭਾਜਪਾ ਪ੍ਰਧਾਨ ਵਲੋਂ ਸਮਾਗਮ ਨੂੰ ਸੰਬੋਧਨ ਕਰਨ ਤੋਂ ਇਨਕਾਰ
ਬਟਾਲਾ : ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ, ਕਿਸ਼ਨਕੋਟ (ਘੁਮਾਣ) ਦੇ ਉਦਘਾਟਨੀ ਸਮਾਗਮ ਵਿੱਚ ਕੇਂਦਰੀ ਰਾਜ ਮੰਤਰੀ ਤੇ ਭਾਜਪਾ ਦੇ ਪੰਜਾਬ ਪ੍ਰਧਾਨ ਵਿਜੇ ਸਾਂਪਲਾ ਨੂੰ ਨਜ਼ਰਅੰਦਾਜ਼ ਕੀਤਾ ਗਿਆ। ਜਿਸ ਸਥਾਨ ‘ਤੇ ਇਹ ਸਮਾਗਮ ਸੀ, ਉਹ ਲੋਕ ਸਭਾ ਹਲਕਾ ਹੁਸ਼ਿਆਰਪੁਰ ਅਧੀਨ ਆਉਂਦਾ ਹੈ, ਜਿੱਥੋਂ ਸਾਂਪਲਾ ਸੰਸਦ ਮੈਂਬਰ ਹਨ। ਉਨ੍ਹਾਂ ਦਾ ਨਾਂ ਸੱਦਾ ਪੱਤਰ ਅਤੇ ਸਮਾਗਮ ਸਥਾਨ ਨੇੜੇ ਲਗਾਏ ਫਲੈਕਸ ਬੋਰਡਾਂ ‘ਤੇ ਵੀ ਨਹੀਂ ਸੀ। ਇਸ ਤੋਂ ਭਖੇ ਸਾਂਪਲਾ ਨੇ ਸਮਾਗਮ ਵਿੱਚ ਸੰਬੋਧਨ ਵੀ ਨਹੀਂ ਕੀਤਾ। ਕਾਲਜ ਦਾ ਉਦਘਾਟਨ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਰੇਲ ਮੰਤਰੀ ਸੁਰੇਸ਼ ਪ੍ਰਭੂ ਅਤੇ ਮਹਾਰਾਸ਼ਟਰ ਤੋਂ ਐਮਪੀ ਸ਼ਰਦ ਪਵਾਰ ਨੇ ਸਾਂਝੇ ਰੂਪ ਵਿਚ ਕੀਤਾ।ਕਾਲਜ ਕੋਲ ਹੀ ਭਾਸ਼ਾ ਭਵਨ ਅਤੇ ਯਾਤਰੀ ਨਿਵਾਸ ਦਾ ਨੀਂਹ ਪੱਥਰ ਰੱਖਿਆ ਗਿਆ। ਪ੍ਰਕਾਸ਼ ਸਿੰਘ ਬਾਦਲ ઠਨੇ ਕਿਹਾ ਕਿ ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਖੁੱਲ੍ਹਣ ਨਾਲ ਪੰਜਾਬ ਤੇ ਮਹਾਰਾਸ਼ਟਰ ਦੇ ਲੋਕਾਂ ਵਿਚ ਪਿਆਰ ਤੇ ਸਾਂਝ ਦੀਆਂ ਤੰਦਾਂ ਹੋਰ ਮਜ਼ਬੂਤ ਹੋਣਗੀਆਂ। ਬਾਬਾ ਨਾਮਦੇਵ ਜੀ ਦੇ 61 ਸਲੋਕ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ, ਜੋ ਸਮੁੱਚੀ ਮਾਨਵਤਾ ਲਈ ਚਾਨਣ ਮੁਨਾਰਾ ਹਨ।
ਮੈਨੂੰ ਸਮਾਗਮ ‘ਚ ਨਹੀਂ ਬੁਲਾਇਆ ਗਿਆ ਸੀ: ਸਾਂਪਲਾ
ਗੁਰਦਾਸਪੁਰ : ਕਸਬਾ ਘੁਮਾਣ ਵਿਖੇ ਕਾਲਜ ਦੇ ਉਦਘਾਟਨੀ ਸਮਾਗਮ ਲਈ ਸੱਦਾ ਨਾ ਮਿਲਣ ਤੋਂ ਨਾਰਾਜ਼ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਨੇ ਇਥੇ ਪੰਚਾਇਤ ਭਵਨ ਵਿਚ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ, ‘ਕਸਬਾ ਘੁਮਾਣ ਲੋਕ ਸਭਾ ਹਲਕਾ ਹੁਸ਼ਿਆਰਪੁਰ ਅਧੀਨ ਪੈਂਦਾ ਹੈ ਪਰ ਮੈਨੂੰ ਸਮਾਗਮ ਵਿੱਚ ਨਹੀਂ ਬੁਲਾਇਆ ਗਿਆ ਸੀ ਅਤੇ ਨਾ ਹੀ ਬੋਰਡ ਉੱਤੇ ਮੇਰੀ ਤਸਵੀਰ ਲਾਈ ਗਈ ਸੀ। ਕੇਂਦਰੀ ਮੰਤਰੀ ਸੁਰੇਸ਼ ਪ੍ਰਭੂ ਕਾਰਨ ਮੈਂ ਉੱਥੇ ਗਿਆ ਸੀ। ਭਾਵੇਂ ਇਹ ਗ਼ਲਤ ਹੈ ਪਰ ਅਸੀਂ ਗੱਠਜੋੜ ਧਰਮ ਨਿਭਾਵਾਂਗੇ।’ ਇਸ ਤੋਂ ਪਹਿਲਾਂ ਪਾਰਟੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਇੱਕ ਸੰਗਠਨ ਹੈ ਅਤੇ ਉਸ ਨੂੰ ਕਿਸੇ ਦੇ ਸਹਾਰੇ ਦੀ ਲੋੜ ਨਹੀਂ ਹੈ।

Check Also

ਐਸਜੀਪੀਸੀ ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਵਿਅਕਤੀ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖਤ ਨਿੰਦਾ

ਕਿਹਾ : ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਹੋ ਰਹੀ ਖਿਲਵਾੜ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …