Breaking News
Home / ਹਫ਼ਤਾਵਾਰੀ ਫੇਰੀ / ਭਾਰਤ ਨੂੰ ਰੜਕਣ ਲੱਗੀ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਕਮੀ

ਭਾਰਤ ਨੂੰ ਰੜਕਣ ਲੱਗੀ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਕਮੀ

ਕਾਂਗਰਸ ਨੇ ਖੇਤੀ ਬਿਲਾਂ ਦੇ ਵਿਰੋਧ ਵਿਚ ‘ਕਿਸਾਨਾਂ ਲਈ ਆਵਾਜ਼ ਬੁਲੰਦ ਕਰੋ’ ਮੁਹਿੰਮ ਦੀ ਕੀਤੀ ਸ਼ੁਰੂਆਤ
ਨਵੀਂ ਦਿੱਲੀ : ਕਾਂਗਰਸ ਆਗੂ ਪ੍ਰਧਾਨ ਰਾਹੁਲ ਗਾਂਧੀ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਵਧਾਈ ਦਿੰਦਿਆਂ ਕਿਹਾ ਕਿ ਦੇਸ਼ ਨੂੰ ਅੱਜ ਉਨ੍ਹਾਂ ਵਰਗੇ ਸੂਝਵਾਨ ਪ੍ਰਧਾਨ ਮੰਤਰੀ ਦੀ ਕਮੀ ਰੜਕ ਰਹੀ ਹੈ। ਸਾਲ 2004 ਤੋਂ 2014 ਤੱਕ ਕੇਂਦਰ ਵਿੱਚ ਸਾਂਝੇ ਪ੍ਰਗਤੀਸ਼ੀਲ ਗੱਠਜੋੜ (ਯੂਪੀਏ) ਸਰਕਾਰ ਦੀ ਅਗਵਾਈ ਕਰਨ ਵਾਲੇ ਮਨਮੋਹਨ ਸਿੰਘ 88 ਸਾਲਾਂ ਦੇ ਹੋ ਗਏ। ਰਾਹੁਲ ਨੇ ਇਕ ਟਵੀਟ ‘ਚ ਕਿਹਾ ਕਿ ਭਾਰਤ ਨੂੰ ਅੱਜ ਡਾ. ਮਨਮੋਹਨ ਸਿੰਘ ਵਰਗੇ ਸੂਝਵਾਨ ਪ੍ਰਧਾਨ ਮੰਤਰੀ ਦੀ ਕਮੀ ਰੜਕ ਰਹੀ ਹੈ। ਉਨ੍ਹਾਂ ਦੀ ਇਮਾਨਦਾਰੀ, ਨਿਮਰਤਾ ਅਤੇ ਸਮਰਪਣ ਸਾਡੇ ਸਾਰਿਆਂ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਨੂੰ ਜਨਮ ਦਿਨ ਦੀ ਵਧਾਈ। ਮਨਮੋਹਨ ਸਿੰਘ ਦਾ ਜਨਮ 26 ਸਤੰਬਰ 1932 ਵਿੱਚ ਹੋਇਆ ਸੀ। ਇਕ ਦਹਾਕੇ ਤੱਕ ਦੇਸ਼ ਦੇ ਪ੍ਰਧਾਨ ਮੰਤਰੀ ਰਹੇ ਮਨਮੋਹਨ ਸਿੰਘ ਨੇ ਪੀ.ਵੀ. ਨਰਸਿਮ੍ਹਾ ਰਾਓ ਸਰਕਾਰ (1991-96) ਦੌਰਾਨ ਵਿੱਤ ਮੰਤਰੀ ਵਜੋਂ ਆਰਥਿਕ ਸੁਧਾਰ ਲਿਆ ਕੇ ਵਿੱਤੀ ਫਰੰਟ ਉੱਤੇ ਭਾਰਤ ਲਈ ਨਵੇਂ ਦਰਵਾਜ਼ੇ ਖੋਲ੍ਹੇ ਸਨ। ਇਸ ਦੌਰਾਨ ਕਾਂਗਰਸ ਨੇ ਖੇਤੀ ਬਿਲਾਂ ਦੇ ਵਿਰੋਧ ‘ਚ ਸੋਸ਼ਲ ਮੀਡੀਆ ਉਤੇ ‘ਕਿਸਾਨਾਂ ਲਈ ਆਵਾਜ਼ ਬੁਲੰਦ ਕਰੋ’ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਕਾਂਗਰਸ ਆਗੂ ਰਾਹੁਲ ਗਾਂਧੀ ਨੇ ਲੋਕਾਂ ਨੂੰ ਬੇਨਤੀ ਕੀਤੀ ਹੈ ਕਿ ਉਹ ਨਰਿੰਦਰ ਮੋਦੀ ਸਰਕਾਰ ਵੱਲੋਂ ਕਿਸਾਨਾਂ ਦੇ ਕੀਤੇ ਜਾ ਰਹੇ ਸ਼ੋਸ਼ਣ ਖਿਲਾਫ਼ ਆਪਣੀ ਆਵਾਜ਼ ਬੁਲੰਦ ਕਰਨ। ਹਿੰਦੀ ਵਿਚ ਕੀਤੇ ਗਏ ਟਵੀਟ ‘ਚ ਰਾਹੁਲ ਗਾਂਧੀ ਨੇ ਕਿਹਾ ਕਿ ਆਓ ਅਸੀਂ ਸਾਰੇ ਇਕੱਠੇ ਮਿਲ ਕੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਦੇ ਸ਼ੋਸ਼ਣ ਅਤੇ ਉਨ੍ਹਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਖਿਲਾਫ਼ ਆਵਾਜ਼ ਉਠਾਈਏ। ਤੁਸੀਂ ਆਪਣੇ ਵੀਡੀਓ ਰਾਹੀਂ ਕਿਸਾਨਾਂ ਦੇ ਹੱਕ ਵਿਚ ਸ਼ੁਰੂ ਕੀਤੀ ਗਈ ਮੁਹਿੰਮ ਨਾਲ ਜੁੜ ਸਕਦੇ ਹੋ। ਕਾਂਗਰਸ ਨੇ ਆਪਣੇ ਟਵਿੱਟਰ ਹੈਂਡਲ ‘ਤੇ ਸਰਕਾਰ ਊੱਤੇ ਦੋਸ਼ ਲਾਇਆ ਕਿ ਸਰਕਾਰ ਵੱਲੋਂ ਪਾਸ ਕਰਵਾਏ ਗਏ ਖੇਤੀ ਬਿੱਲ ਨਾ ਸਿਰਫ਼ ਗ਼ੈਰਜਮਹੂਰੀ ਹਨ ਬਲਕਿ ਕਿਸਾਨਾਂ ‘ਤੇ ਹਮਲਾ ਹਨ।

Check Also

ਕਾਂਗਰਸੀ ਆਗੂ ਨੇ ਪ੍ਰਧਾਨ ਮੰਤਰੀ ਦੀਆਂ ਗੱਲਾਂ ਹੁਣ ਹਲਕੀਆਂ ਲੱਗਣ ਦਾ ਕੀਤਾ ਦਾਅਵਾ

ਜੈਪੁਰ : ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਵਾਡਰਾ ਨੇ ਆਰੋਪ ਲਾਇਆ ਕਿ ਭਾਜਪਾ ਦੇਸ਼ ਵਿੱਚ ਸੰਵਿਧਾਨ …