11.6 C
Toronto
Saturday, September 19, 2026
spot_img
Homeਭਾਰਤਸੁਖਬੀਰ ਬਾਦਲ ਨੂੰ ਕਿਸੇ ਨੇ ਮੂੰਹ ਨਹੀਂ ਲਾਉਣਾ : ਸੁਖਦੇਵ ਸਿੰਘ ਢੀਂਡਸਾ

ਸੁਖਬੀਰ ਬਾਦਲ ਨੂੰ ਕਿਸੇ ਨੇ ਮੂੰਹ ਨਹੀਂ ਲਾਉਣਾ : ਸੁਖਦੇਵ ਸਿੰਘ ਢੀਂਡਸਾ

ਸੁਖਬੀਰ ਬਾਦਲ ਨੂੰ ਕਿਸੇ ਨੇ ਮੂੰਹ ਨਹੀਂ ਲਾਉਣਾ : ਸੁਖਦੇਵ ਸਿੰਘ ਢੀਂਡਸਾਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦੀ ਅਗਵਾਈ ਵਾਲੇ ਅਕਾਲੀ ਦਲ ਦੇ ਦਿਨ ਪੁੱਗ ਗਏ ਹਨ ਅਤੇ ਪੰਜਾਬ ਦੇ ਲੋਕ ਹੁਣ ਸੁਖਬੀਰ ਬਾਦਲ ਨੂੰ ਮੂੰਹ ਨਹੀਂ ਲਾਉਣਗੇ। ਢੀਂਡਸਾ ਨੇ ਕਿਹਾ ਕਿ ਕਿਸਾਨਾਂ ਦੇ ਰੋਹ ਦੇ ਡਰੋਂ ਅਤੇ ਦਬਾਅ ਵਿਚ ਅਕਾਲੀ ਦਲ ਨੇ ਐੱਨਡੀਏ ਵਿਚੋਂ ਬਾਹਰ ਆਉਣ ਦਾ ਫ਼ੈਸਲਾ ਕੀਤਾ ਹੈ। ਅਕਾਲੀ ਦਲ ਦੇ ਅੰਦਰੋਂ ਵੀ ਲੀਡਰ ਔਖੇ ਹਨ ਅਤੇ ਹੌਲੀ ਹੌਲੀ ਸੁਖਬੀਰ ਦੀਆਂ ਨੀਤੀਆਂ ਤੋਂ ਤੰਗ ਆ ਕੇ ਸਭ ਆਗੂ ਛੱਡ ਜਾਣਗੇ।

RELATED ARTICLES
POPULAR POSTS