ਜਲੰਧਰ : ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ, ਜਿਸ ਦਿਨ ਰਾਸ਼ਟਰਪਤੀ ਨੇ ਕਿਸਾਨ ਵਿਰੋਧੀ ਖੇਤੀ ਬਿੱਲਾਂ ‘ਤੇ ਮੋਹਰ ਲਗਾਈ, ਇਹ ਦਿਨ ਲੋਕਤੰਤਰ ਲਈ ਕਾਲਾ ਦਿਨ ਸੀ। ਕਿਉਂਕਿ ਰਾਸ਼ਟਰਪਤੀ ਨੇ ਵੀ 18 ਸਿਆਸੀ ਪਾਰਟੀਆਂ ਵਲੋਂ ਕੀਤੀ ਅਪੀਲ ‘ਤੇ ਬਣਦੀ ਕਾਰਵਾਈ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ ਵਿਚ ਕਿਹਾ ਗਿਆ ਸੀ ਕਿ ਗੈਰ-ਲੋਕਤੰਤਰੀ ਢੰਗ ਨਾਲ ਪਾਸ ਕੀਤੇ ਗਏ ਕਿਸਾਨ ਵਿਰੋਧੀ ਬਿੱਲਾਂ ‘ਤੇ ਉਹ ਦਸਤਖ਼ਤ ਨਾ ਕਰਨ ਪਰ ਬਿੱਲਾਂ ਨੂੰ ਪ੍ਰਵਾਨਗੀ ਮਿਲ ਗਈ ਹੈ ਅਤੇ ਦੇਸ਼ ਤੇ ਖਾਸ ਕਰਕੇ ਪੰਜਾਬ ਤੇ ਹਰਿਆਣਾ ਦੇ ਅੰਨਦਾਤਾ ਨੂੰ ਇਕ ਵਾਰ ਫਿਰ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਹੈ।
Check Also
ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਧੀਆਂ
ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਘਰੇਲੂ ਗੈਸ ਸਿਲੰਡਰ 50 ਰੁਪਏ ਮਹਿੰਗਾ ਹੋ ਗਿਆ ਹੈ। ਅੱਜ …