ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰਾਸ਼ਟਰਪਤੀ ਵਲੋਂ ਤਿੰਨ ਖੇਤੀ ਬਿੱਲਾਂ ਤੇ ਜੰਮੂ-ਕਸ਼ਮੀਰ ਵਿਚ ਪੰਜਾਬੀ ਨੂੰ ਦਰਬਾਰੀ ਭਾਸ਼ਾ ਵਜੋਂ ਬਾਹਰ ਕਰਨ ਦੇ ਬਿੱਲ ਨੂੰ ਮਨਜ਼ੂਰੀ ਦੇਣ ਨੂੰ ਦੁਖਦਾਈ ਤੇ ਬਹੁਤ ਹੀ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਦੇਸ਼ ਵਾਸਤੇ ਕਾਲਾ ਦਿਨ ਹੈ ਜਦੋਂ ਰਾਸ਼ਟਰਪਤੀ ਨੇ ਦੇਸ਼ ਦੀ ਜ਼ਮੀਰ ਦੀ ਆਵਾਜ਼ ਬਣਨ ਤੋਂ ਨਾਂਹ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਸ ਸੀ ਕਿ ਰਾਸ਼ਟਰਪਤੀ ਸ਼੍ਰੋਮਣੀ ਅਕਾਲੀ ਦਲ ਤੇ ਕੁਝ ਹੋਰ ਵਿਰੋਧੀ ਪਾਰਟੀਆਂ ਵਲੋਂ ਕੀਤੀ ਮੰਗ ਅਨੁਸਾਰ ਇਹ ਬਿੱਲ ਮੁੜ ਵਿਚਾਰ ਲਈ ਸੰਸਦ ਨੂੰ ਭੇਜਣਗੇ।
Check Also
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ
ਕਿਹਾ : ਕਿਸਾਨ ਅੰਦੋਲਨ ਨੂੰ ਮੁੜ ਤੋਂ ਕੀਤਾ ਜਾਵੇਗਾ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਨੇਤਾ …