ਅੰਮ੍ਰਿਤਸਰ/ਬਿਊਰੋ ਨਿਊਜ਼
ਸਰਬੱਤ ਖਾਲਸਾ ਵੱਲੋਂ ਥਾਪੇ ਤਖ਼ਤਾਂ ਦੇ ਜਥੇਦਾਰਾਂ ਨੇ ਸਿੱਖ ਕੌਮ ਨੂੰ 1984 ਵਿੱਚ ਅਕਾਲ ਤਖ਼ਤ ਸਾਹਿਬ ‘ਤੇ ਹੋਏ ਹਮਲੇ ਦੌਰਾਨ ਫੌਜ ਦੀ ਅਗਵਾਈ ਕਰਨ ਵਾਲੇ ਜਨਰਲ ਕੁਲਦੀਪ ਸਿੰਘ ਬਰਾੜ ਤੇ ਸਾਬਕਾ ਪੁਲਿਸ ਮੁਖੀ ਕੇ.ਪੀ.ਐਸ. ਗਿੱਲ ਦਾ ਬਾਈਕਾਟ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ 20 ਅਗਸਤ ਤੱਕ ਬਰਗਾੜੀ ਕਾਂਡ ਤੇ ਬਹਿਬਲ ਕਲਾਂ ਮਾਮਲੇ ਵਿੱਚ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਇਸ ਤੋਂ ਪਹਿਲਾਂ ਸੁਖਬੀਰ ਬਾਦਲ ਨੂੰ ਰਿਪੋਰਟ ਅੱਜ ਪੇਸ਼ ਕਰਨ ਦੇ ਹੁਕਮ ਜਾਰੀ ਕੀਤੇ ਸਨ ਪਰ ਉਨ੍ਹਾਂ ਵੱਲੋਂ ਰਿਪੋਰਟ ਅੱਜ ਨਹੀਂ ਭੇਜੀ ਗਈ। ਜਥੇਦਾਰਾਂ ਦਾ ਕਹਿਣਾ ਹੈ ਕਿ ਜੇਕਰ 20 ਅਗਸਤ ਤੱਕ ਵੀ ਸਰਕਾਰ ਨੇ ਰਿਪੋਰਟ ਨਾ ਪੇਸ਼ ਕੀਤੀ ਤਾਂ ਖਾਲਸਾਈ ਰਵਾਇਤਾਂ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ।
Home / ਪੰਜਾਬ / ਸਰਬੱਤ ਖਾਲਸਾ ਵਲੋਂ ਥਾਪੇ ਜਥੇਦਾਰਾਂ ਨੇ ਜਨਰਲ ਬਰਾੜ ਤੇ ਕੇ.ਪੀ.ਐਸ. ਗਿੱਲ ਦੇ ਬਾਈਕਾਟ ਦਾ ਦਿੱਤਾ ਹੁਕਮ
Check Also
‘ਆਪ’ ਵਿਧਾਇਕ ਰਮਨ ਅਰੋੜਾ ਨੂੰ ਵਿਜੀਲੈਂਸ ਨੇ ਅਦਾਲਤ ’ਚ ਕੀਤਾ ਪੇਸ਼
ਅਦਾਲਤ ਨੇ ਵਿਧਾਇਕ ਨੇ ਪੰਜ ਦਿਨ ਦੇ ਰਿਮਾਂਡ ’ਤੇ ਭੇਜਿਆ ਜਲੰਧਰ/ਬਿਊਰੋ ਨਿਊਜ਼ : ‘ਆਪ’ ਵਿਧਾਇਕ …