ਗਾਇਕ ਬੋਲੇ – ਪੰਜਾਬੀ ਜਾਣਦੇ ਹਨ ਆਪਣਾ ਹੱਕ ਲੈਣਾ
ਬਟਾਲਾ/ਬਿਊਰੋ ਨਿਊਜ਼ : ਕਿਸਾਨ ਵਿਰੋਧੀ ਖੇਤੀ ਬਿੱਲਾਂ ‘ਤੇ ਰਾਸ਼ਟਰਪਤੀ ਦੀ ਮੋਹਰ ਲੱਗਣ ਤੋਂ ਬਾਅਦ ਕਿਸਾਨਾਂ ਦਾ ਰੋਹ ਹੋਰ ਤਿੱਖਾ ਹੋ ਗਿਆ ਅਤੇ ਪੰਜਾਬੀ ਗਾਇਕਾਂ ਨੇ ਵੀ ਮੋਦੀ ਸਰਕਾਰ ਖਿਲਾਫ ਝੰਡਾ ਚੁੱਕ ਲਿਆ ਹੈ। ਇਸਦੇ ਚੱਲਦਿਆਂ ਪੰਜਾਬੀ ਗਾਇਕ ਰਣਜੀਤ ਬਾਵਾ ਦੀ ਅਗਵਾਈ ਵਿਚ ਬਟਾਲਾ ਵਿਖੇ ਕਿਸਾਨਾਂ ਦੇ ਹੱਕ ਵਿਚ ਧਰਨਾ ਦਿੱਤਾ ਗਿਆ।
ਇਸ ਰੋਸ ਧਰਨੇ ਵਿਚ ਕੰਵਰ ਗਰੇਵਾਲ, ਹਰਭਜਨ ਮਾਨ, ਐਮੀ ਵਿਰਕ, ਜਗਦੀਪ ਰੰਧਾਵਾ, ਗੁਰਵਿੰਦਰ ਬਰਾੜ, ਹਰਫ ਚੀਮਾ ਅਤੇ ਦੀਪ ਸਿੱਧੂ ਸਣੇ ਕਈ ਗਾਇਕ ਸ਼ਾਮਲ ਹੋਏ। ਇਸ ਮੌਕੇ ਗਾਇਕਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਖੇਤੀ ਬਿੱਲ ਵਾਪਸ ਲਵੇ, ਨਹੀਂ ਤਾਂ ਪੰਜਾਬੀ ਆਪਣਾ ਹੱਕ ਲੈਣਾ ਜਾਣਦੇ ਹਨ। ਇਸੇ ਦੌਰਾਨ ਖੇਤੀ ਬਿੱਲਾਂ ਖਿਲਾਫ ਹੁਣ ਪੰਚਾਇਤਾਂ ਵੀ ਅੱਗੇ ਆਉਣ ਲੱਗੀਆਂ ਹਨ। ਇਸਦੇ ਚੱਲਦਿਆਂ ਪੰਜਾਬੀ ਗਾਇਕ ਬੱਬੂ ਮਾਨ ਦੇ ਜ਼ਿਲ੍ਹਾ ਸ੍ਰੀ ਫਤਹਿਗੜ੍ਹ ਸਾਹਿਬ ‘ਚ ਪੈਂਦੇ ਜੱਦੀ ਪਿੰਡ ਖੰਟ ਦੀ ਗਰਾਮ ਪੰਚਾਇਤ ਵਲੋਂ ਨਵੇਂ ਖੇਤੀ ਸੁਧਾਰ ਕਾਨੂੰਨਾਂ ਦੇ ਵਿਰੋਧ ਵਿਚ ਮਤਾ ਪਾਸ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਬੱਬੂ ਮਾਨ ਨੇ ਪੋਸਟ ਸਾਂਝੀ ਕਰਕੇ ਦਿੱਤੀ।
Check Also
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਥਾ ਨਹੀਂ ਭੇਜੇਗੀ ਸ਼੍ਰੋਮਣੀ ਕਮੇਟੀ
ਐਸਜੀਪੀਸੀ ਦੇ ਸਕੱਤਰ ਵਲੋਂ ਦਿੱਤੀ ਗਈ ਜਾਣਕਾਰੀ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 29 ਜੂਨ ਨੂੰ ਮਨਾਈ ਜਾ ਰਹੀ ਬਰਸੀ ਮੌਕੇ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਲਹਿੰਦੇ ਪੰਜਾਬ ਨਹੀਂ ਭੇਜਿਆ ਜਾਵੇਗਾ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਿੱਖ ਸ਼ਰਧਾਲੂਆਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਏ ਸਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਂਦਾ ਹੈ, ਪ੍ਰੰਤੂ ਇਸ ਵਾਰ ਦੋਹਾਂ ਦੇਸ਼ਾਂ ਵਿਚ ਬਣੇ ਤਨਾਅ ਵਾਲੇ ਮਾਹੌਲ ਅਤੇ ਭਾਰਤ ਸਰਕਾਰ ਵੱਲੋਂ ਯਾਤਰਾ ਸਬੰਧੀ ਲਾਈਆਂ ਪਾਬੰਦੀਆਂ ਤੇ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੋਮਣੀ ਕਮੇਟੀ ਨੇ ਇਸ ਵਾਰ ਇਹ ਜਥਾ ਨਾ ਭੇਜਣ ਦਾ ਫੈਸਲਾ ਲਿਆ ਹੈ।