Breaking News
Home / ਪੰਜਾਬ / ਸ਼੍ਰੋਮਣੀ ਕਮੇਟੀ ਵੱਲੋਂ 9 ਅਰਬ 81 ਕਰੋੜ ਤੋਂ ਵੱਧ ਦਾ ਬਜਟ ਪਾਸ

ਸ਼੍ਰੋਮਣੀ ਕਮੇਟੀ ਵੱਲੋਂ 9 ਅਰਬ 81 ਕਰੋੜ ਤੋਂ ਵੱਧ ਦਾ ਬਜਟ ਪਾਸ

ਸੇਵਾ ਸਿੰਘ ਸੇਖਵਾਂ, ਕਰਨੈਲ ਸਿੰਘ ਪੰਜੋਲੀ, ਬੀਬੀ ਕਿਰਨਜੀਤ ਕੌਰ ਅਤੇ ਬਲਵਿੰਦਰ ਬੈਂਸ ਨੂੰ ਸੰਬੋਧਨ ਕਰਨ ਰੋਕਣ ‘ਤੇ ਪਿਆ ਰੌਲਾ
ਅੰਮ੍ਰਿਤਸਰ : ਕਰੋਨਾ ਮਹਾਮਾਰੀ ਦਾ ਅਸਰ ਸ਼੍ਰੋਮਣੀ ਕਮੇਟੀ ਦੇ ਸਾਲਾਨਾ ਬਜਟ ‘ਤੇ ਵੀ ਪਿਆ ਹੈ। ਸਿੱਖ ਸੰਸਥਾ ਦਾ ਵਿੱਤੀ ਵਰ੍ਹੇ 2020-2021 ਲਈ ਲਗਭਗ 9 ਅਰਬ 81 ਕਰੋੜ 94 ਲੱਖ 80,500 ਰੁਪਏ ਦਾ ਅਨੁਮਾਨਿਤ ਬਜਟ ਪੇਸ਼ ਕੀਤਾ ਗਿਆ। ਇਸ ਵਿਚ ਪਿਛਲੇ ਵਰ੍ਹੇ ਨਾਲੋਂ 18.51 ਫ਼ੀਸਦ ਕਟੌਤੀ ਕੀਤੀ ਗਈ ਹੈ। ਪਿਛਲੇ ਵਰ੍ਹੇ ਲਗਭਗ 12 ਅਰਬ ઠ5 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਸੀ। ਕਮੇਟੀ ਦੇ ਜਨਰਲ ਇਜਲਾਸ ਵਿਚ ਸੇਵਾ ਸਿੰਘ ਸੇਖਵਾਂ, ਕਰਨੈਲ ਸਿੰਘ ਪੰਜੌਲੀ, ਬੀਬੀ ਕਿਰਨਜੋਤ ਕੌਰ ਅਤੇ ਬਲਵਿੰਦਰ ਸਿੰਘ ਬੈਂਸ ਨੂੰ ਸੰਬੋਧਨ ਕਰਨ ਤੋਂ ਰੋਕਣ ਉਤੇ ਇਸ ਦੌਰਾਨ ਰੌਲਾ-ਰੱਪਾ ਵੀ ਪਿਆ। ਇਨ੍ਹਾਂ ਮੈਂਬਰਾਂ ਨੇ ਲਾਪਤਾ ਸਰੂਪਾਂ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਦੀ ਕਾਰਗੁਜ਼ਾਰੀ ‘ਤੇ ਸਵਾਲ ਉਠਾਏ। ਸਾਲਾਨਾ ਬਜਟ ઠਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ ਵਲੋਂ ਪੇਸ਼ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜਨਰਲ ਬੋਰਡ ਫੰਡ ਲਈ 57 ਕਰੋੜ ਰੁਪਏ, ਟਰੱਸਟ ਫੰਡ ਲਈ 37 ਕਰੋੜ 61 ਲੱਖ, ਵਿਦਿਆ ਫੰਡ ਲਈ 28 ਕਰੋੜ 44 ਲੱਖ, ਧਰਮ ਪ੍ਰਚਾਰ ਕਮੇਟੀ ਲਈ 58 ਕਰੋੜ ਰੁਪਏ, ਪ੍ਰਿੰਟਿੰਗ ਪ੍ਰੈਸਾਂ ਲਈ 8 ਕਰੋੜ 2 ਲੱਖ ਰੁਪਏ, ਵਿਦਿਅਕ ਅਦਾਰਿਆਂ ਲਈ 2 ਅਰਬ 15 ਕਰੋੜ ਰੁਪਏ, ਸੈਕਸ਼ਨ 85 ਦੇ ਗੁਰਦੁਆਰਿਆਂ ਲਈ 5 ਅਰਬ 77 ਕਰੋੜ ਰੁਪਏ ਅਤੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵਾਸਤੇ 87 ਲੱਖ 80,500 ਰੁਪਏ ਦਾ ਬਜਟ ਰੱਖਿਆ ਗਿਆ ਹੈ। ਬਜਟ ਵਿਚ ਆ ਰਹੀਆਂ ਸ਼ਤਾਬਦੀਆਂ ਵਾਸਤੇ 3 ਕਰੋੜ 45 ਲੱਖ 70 ਹਜ਼ਾਰ ਰੁਪਏ ਰੱਖੇ ਗਏ ਹਨ। ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਸ਼ਤਾਬਦੀਆਂ, ਅੰਮ੍ਰਿਤਧਾਰੀ ਬੱਚਿਆਂ, ਕੁਦਰਤੀ ਆਫ਼ਤਾਂ, ਵਾਤਾਵਰਨ ਦੀ ਸ਼ੁੱਧਤਾ, ਕੁਦਰਤੀ ਖੇਤੀ ਅਤੇ ਵਿਦਿਅਕ ਅਦਾਰਿਆਂ ਨੂੰ ਵਧੇਰੇ ਪ੍ਰਫੁੱਲਤ ਕਰਨ ਸਣੇ ਕਈ ਹੋਰ ਭਲਾਈ ਕਾਰਜਾਂ ਨੂੰ ਤਰਜੀਹ ਦਿੱਤੀ ਜਾਵੇਗੀ। ਧਾਮੀ ਨੇ ਦੱਸਿਆ ਕਿ ਕਰੋਨਾ ਮਹਾਮਾਰੀ ਕਾਰਨ ਸ਼ਰਧਾਲੂਆਂ ਦੀ ਆਮਦ ਘਟ ਗਈ ਹੈ, ਜਿਸ ਦਾ ਅਸਰ ਗੋਲਕ ‘ਤੇ ਹੋਇਆ ਹੈ।
ਜੰਮੂ ਕਸ਼ਮੀਰ ‘ਚੋਂ ਪੰਜਾਬੀ ਭਾਸ਼ਾ ਨੂੰ ਬਾਹਰ ਕਰਨ ਦੀ ਨਿੰਦਾ
ਜੰਮੂ ਕਸ਼ਮੀਰ ਦੀਆਂ ਸਰਕਾਰੀ ਭਾਸ਼ਾਵਾਂ ਦੀ ਸੂਚੀ ਵਿਚੋਂ ਪੰਜਾਬੀ ਨੂੰ ਬਾਹਰ ਕਰਨ ਦਾ ਨਿੰਦਾ ਮਤਾ ਪਾਸ ਕਰਦਿਆਂ ਕਿਹਾ ਗਿਆ ਕਿ ਜੰਮੂ ਕਸ਼ਮੀਰ ਖਿੱਤੇ ਅੰਦਰ ਵੱਡੀ ਗਿਣਤੀ ਲੋਕ ਪੰਜਾਬੀ ਭਾਸ਼ਾ ਬੋਲਦੇ ਹਨ। ਇਥੇ ਪੰਜਾਬੀ ਨੂੰ ਸੰਵਿਧਾਨਕ ਤੌਰ ‘ਤੇ ਵੀ ਮਾਨਤਾ ਰਹੀ ਹੈ। ਮਤੇ ਰਾਹੀਂ ਭਾਰਤ ਸਰਕਾਰ ਪਾਸੋਂ ਮੰਗ ਕੀਤੀ ਗਈ ਕਿ ਜੰਮੂ ਕਸ਼ਮੀਰ ਭਾਸ਼ਾ ਬਿੱਲ ਵਿਚ ਪੰਜਾਬੀ ਨੂੰ ਮੁੜ ਸ਼ਾਮਿਲ ਕੀਤਾ ਜਾਵੇ।
328 ਲਾਪਤਾ ਸਰੂਪਾਂ ਦੇ ਮਾਮਲੇ ਦੀ ਜਾਂਚ ਜਨਤਕ ਕੀਤੀ ਜਾਵੇ : ਸੇਖਵਾਂ
ਸੇਵਾ ਸਿੰਘ ਸੇਖਵਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ 328 ਪਾਵਨ ਸਰੂਪਾਂ ਦੇ ਮਾਮਲੇ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਕਰਵਾਈ ਪੜਤਾਲ ਦੀ ਰਿਪੋਰਟ ਨੂੰ ਜਨਤਕ ਕਰਨ ਮੰਗ ਰੱਖੀ।

Check Also

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬਣੇ ਕਾਂਗਰਸ ਪਾਰਟੀ ਦੇ ਸਟਾਰ ਪ੍ਰਚਾਰਕ

ਸੂਚੀ ਵਿਚ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਨਾਮ ਵੀ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ …