Breaking News
Home / Uncategorized / ਭਾਰਤ ‘ਚ ਕਰੋਨਾ ਨਾਲ ਹੋਈਆਂ ਮੌਤਾਂ ਦਾ ਅੰਕੜਾ ਇਕ ਲੱਖ ਤੋਂ ਪਾਰ

ਭਾਰਤ ‘ਚ ਕਰੋਨਾ ਨਾਲ ਹੋਈਆਂ ਮੌਤਾਂ ਦਾ ਅੰਕੜਾ ਇਕ ਲੱਖ ਤੋਂ ਪਾਰ

Image Courtesy :jagbani(punjabkesari)

ਅਮਰੀਕੀ ਰਾਸ਼ਟਰਪਤੀ ਟਰੰਪ ਨੂੰ ਵੀ ਹੋਇਆ ਕਰੋਨਾ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਿਚ ਕਰੋਨਾ ਨਾਲ ਹੋਣ ਵਾਲੀਆਂ ਮੌਤਾਂ ਦੀ ਰਫਤਾਰ ਬਾਕੀ ਦੇਸ਼ਾਂ ਤੋਂ ਜ਼ਿਆਦਾ ਹੈ ਅਤੇ ਇਹ ਮੌਤਾਂ ਦਾ ਅੰਕੜਾ ਹੁਣ 1 ਲੱਖ ਤੋਂ ਪਾਰ ਹੋ ਚੁੱਕਾ ਹੈ। ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 64 ਲੱਖ ਤੋਂ ਟੱਪ ਗਈ ਹੈ ਅਤੇ ਦੇਸ਼ ਵਿਚ ਲੰਘੇ 24 ਘੰਟਿਆਂ ਦੌਰਾਨ ਵੀ 82 ਹਜ਼ਾਰ ਦੇ ਕਰੀਬ ਨਵੇਂ ਕਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਅਤੇ 80 ਹਜ਼ਾਰ ਦੇ ਕਰੀਬ ਸਿਹਤਯਾਬ ਵੀ ਹੋਏ। ਜ਼ਿਕਰਯੋਗ ਹੈ ਕਿ ਭਾਰਤ ਵਿਚ ਹੁਣ ਤੱਕ 54 ਲੱਖ ਦੇ ਕਰੀਬ ਕਰੋਨਾ ਪੀੜਤ ਠੀਕ ਵੀ ਹੋ ਚੁੱਕੇ ਹਨ। ਉਧਰ ਦੂਜੇ ਪਾਸੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਨ੍ਹਾਂ ਦੀ ਪਤਨੀ ਮਿਲੇਨੀਆ ਟਰੰਪ ਨੂੰ ਵੀ ਕਰੋਨਾ ਹੋ ਗਿਆ ਹੈ ਅਤੇ ਦੋਵਾਂ ਨੂੰ ਕੁਆਰਨਟੀਨ ਕਰ ਦਿੱਤਾ ਗਿਆ ਹੈ। ਇਸਦੇ ਚੱਲਦਿਆਂ ਦੁਨੀਆ ਭਰ ਵਿਚ ਕਰੋਨਾ ਪੀੜਤਾਂ ਦੀ ਗਿਣਤੀ 3 ਕਰੋੜ 45 ਲੱਖ ਤੋਂ ਪਾਰ ਜਾ ਚੁੱਕੀ ਹੈ ਅਤੇ ਸਿਹਤਯਾਬ ਹੋਣ ਵਾਲਿਆਂ ਦੀ ਗਿਣਤੀ ਵੀ 2 ਕਰੋੜ 57 ਲੱਖ ਦੇ ਕਰੀਬ ਹੋ ਚੁੱਕੀ ਹੈ। ਧਿਆਨ ਰਹੇ ਕਿ ਸੰਸਾਰ ਭਰ ਵਿਚ ਹੁਣ ਤੱਕ ਕਰੋਨਾ ਕਰਕੇ 10 ਲੱਖ 29 ਹਜ਼ਾਰ ਦੇ ਕਰੀਬ ਜਾਨਾਂ ਜਾ ਚੁੱਕੀਆਂ ਹਨ। ਇਸੇ ਦੌਰਾਨ ਪੰਜਾਬ ਵਿਚ ਵੀ ਕਰੋਨਾ ਪੀੜਤਾਂ ਦੀ ਗਿਣਤੀ 1 ਲੱਖ 16 ਹਜ਼ਾਰ ਦੇ ਕਰੀਬ ਹੋ ਗਈ ਹੈ ਅਤੇ 97 ਹਜ਼ਾਰ ਦੇ ਕਰੀਬ ਕਰੋਨਾ ਪੀੜਤ ਸਿਹਤਯਾਬ ਵੀ ਹੋ ਚੁੱਕੇ ਹਨ। ਪੰਜਾਬ ਵਿਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 16 ਹਜ਼ਾਰ ਤੋਂ ਜ਼ਿਆਦਾ ਹੈ ਅਤੇ 3500 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ।

Check Also

ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ

ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …