ਹਰੀਸ਼ ਰਾਵਤ ਨੇ ਸਿੱਧੂ ਨਾਲ ਕੀਤੀ ਮੁਲਾਕਾਤ
ਅੰਮ੍ਰਿਤਸਰ/ਬਿਊਰੋ ਨਿਊਜ਼
ਕਾਂਗਰਸ ਪਾਰਟੀ ਦੀਆਂ ਗਤੀਵਿਧੀਆਂ ਤੋਂ ਦੂਰੀ ਬਣਾਈ ਬੈਠੇ ਨਵਜੋਤ ਸਿੰਘ ਸਿੱਧੂ ਨੂੰ ਮਨਾਉਣ ਦਾ ਸਿਲਸਿਲਾ ਜਾਰੀ ਹੋ ਗਿਆ ਹੈ। ਪੰਜਾਬ ਕਾਂਗਰਸ ਮਾਮਲਿਆਂ ਦੇ ਨਵੇਂ ਬਣੇ ਇੰਚਾਰਜ ਹਰੀਸ਼ ਰਾਵਤ ਨੇ ਲੰਘੀ ਦੇਰ ਰਾਤ ਸਿੱਧੂ ਨਾਲ ਅੰਮ੍ਰਿਤਸਰ ਵਿਖੇ ਮੁਲਾਕਾਤ ਕੀਤੀ। ਰਾਵਤ ਨੇ ਆਖਿਆ ਕਿ ਰੁੱਸੇ ਹੋਏ ਕਾਂਗਰਸੀ ਆਗੂ ਨਵਜੋਤ ਸਿੱਧੂ ਕਾਂਗਰਸ ਦੇ ਭਵਿੱਖ ਦੀ ਯੋਜਨਾ ਦਾ ਅਹਿਮ ਹਿੱਸਾ ਹਨ। ਉਹ ਜਲਦ ਹੀ ਕਾਂਗਰਸ ਦੇ ਸਮਾਗਮਾਂ ਵਿੱਚ ਸ਼ਾਮਲ ਹੋਣਗੇ। ਸਿੱਧੂ ਦੀ ਨਾਰਾਜ਼ਗੀ ‘ਤੇ ਉਨ੍ਹਾਂ ਆਖਿਆ ਕਿ ਉਹ ਕਾਂਗਰਸ ਨਾਲ ਨਾਰਾਜ਼ ਨਹੀਂ ਹਨ ਅਤੇ ਜੇਕਰ ਉਹ ਨਾਰਾਜ਼ ਵੀ ਹਨ ਤਾਂ ਵੱਡੇ ਭਰਾ ਵਜੋਂ ਮੈਂ ਉਨ੍ਹਾਂ ਨੂੰ ਮਨਾ ਲਵਾਂਗਾ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਕੋਲੋਂ ਸੈਰ ਸਪਾਟਾ ਮੰਤਰਾਲਾ ਖੋਹ ਕੇ ਬਿਜਲੀ ਵਿਭਾਗ ਦੇ ਦਿੱਤਾ ਸੀ ਤਾਂ ਉਨ੍ਹਾਂ ਨੇ ਕੈਬਨਿਟ ਤੋਂ ਅਸਤੀਫ਼ਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਨਵਜੋਤ ਸਿੱਧੂ ਸਿਆਸਤ ਵਿੱਚੋਂ ਦੂਰੀ ਬਣਾਈ ਬੈਠੇ ਹਨ। ਹਰੀਸ਼ ਰਾਵਤ ਦੀ ਸਿੱਧੂ ਨਾਲ ਹੋਈ ਮੁਲਾਕਾਤ ਤੋਂ ਬਾਅਦ ਪੰਜਾਬ ਕਾਂਗਰਸ ਵਿਚ ਸਿਆਸੀ ਹਲਚਲ ਵੀ ਤੇਜ਼ ਹੋ ਗਈ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …