19.7 C
Toronto
Monday, June 15, 2026
spot_img
Homeਭਾਰਤਕਾਲੇ ਕਾਨੂੰਨਾਂ ਖ਼ਿਲਾਫ਼ ਕਾਂਗਰਸ ਦਾ ਸੰਘਰਸ਼ ਜਾਰੀ ਰਹੇਗਾ

ਕਾਲੇ ਕਾਨੂੰਨਾਂ ਖ਼ਿਲਾਫ਼ ਕਾਂਗਰਸ ਦਾ ਸੰਘਰਸ਼ ਜਾਰੀ ਰਹੇਗਾ

Image Courtesy :jagbani(punjabkesari)

ਸੋਨੀਆ ਗਾਂਧੀ ਬੋਲੇ – ਜਿੱਤ ਕਿਸਾਨਾਂ ਦੀ ਹੀ ਹੋਵੇਗੀ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਖੇਤੀ ਕਾਨੂੰਨਾਂ ਦੇ ਮੁੱਦੇ ਸਬੰਧੀ ਕਿਸਾਨਾਂ ਨਾਲ ਬੇਇਨਸਾਫੀ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਇਨ੍ਹਾਂ ‘ਕਾਲੇ ਕਾਨੂੰਨਾਂ’ ਵਿਰੁੱਧ ਉਨ੍ਹਾਂ ਦੀ ਪਾਰਟੀ ਦਾ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਨੇ ਇਹ ਵੀ ਉਮੀਦ ਕੀਤੀ ਕਿ ਇਨ੍ਹਾਂ ਕਾਨੂੰਨਾਂ ਵਿਰੁੱਧ ਲਹਿਰ ਸਫਲ ਹੋਵੇਗੀ ਅਤੇ ਕਿਸਾਨਾਂ ਦੀ ਜਿੱਤ ਹੋਵੇਗੀ। ਸੋਨੀਆ ਗਾਂਧੀ ਨੇ ਵੀਡੀਓ ਸੰਦੇਸ਼ ਵਿਚ ਕਿਹਾ ਕਿ ਕਿਸਾਨਾਂ, ਮਜ਼ਦੂਰਾਂ ਅਤੇ ਕਿਰਤੀ ਲੋਕਾਂ ਦੇ ਸਭ ਤੋਂ ਵੱਡੇ ਹਮਦਰਦ ਮਹਾਤਮਾ ਗਾਂਧੀ ਦਾ ਅੱਜ ਜਨਮ ਦਿਨ ਹੈ। ਗਾਂਧੀ ਜੀ ਕਹਿੰਦੇ ਸਨ ਕਿ ਭਾਰਤ ਦੀ ਆਤਮਾ ਭਾਰਤ ਦੇ ਪਿੰਡਾਂ ਅਤੇ ਖੇਤਾਂ ਵਿੱਚ ਵਸਦੀ ਹੈ। ਉਨ੍ਹਾਂ ਕਿਹਾ ਕਿ ਅੱਜ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਦਾ ਜਨਮ ਦਿਨ ਵੀ ਹੈ, ਜਿਨ੍ਹਾਂ ਨੇ ‘ਜੈ ਜਵਾਨ, ਜੈ ਕਿਸਾਨ’ ਦਾ ਨਾਅਰਾ ਦਿੱਤਾ ਸੀ।

RELATED ARTICLES
POPULAR POSTS