-3 C
Toronto
Sunday, January 11, 2026
spot_img
Homeਪੰਜਾਬਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਵਿਚ ਸਿਆਸਤ ਤੇਜ਼

ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਵਿਚ ਸਿਆਸਤ ਤੇਜ਼

ਪੰਜਾਬ ਭਾਜਪਾ ਨੇ ਦੋ ਘੰਟੇ ਲਈ ਰੱਖਿਆ ਮੋਨ ਵਰਤ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰ ਸਰਕਾਰ ਦੇ ਨਵੇਂ ਕਿਸਾਨੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਵਿਚ ਸਿਆਸਤ ਤੇਜ਼ ਹੋ ਗਈ ਹੈ। ਸੂਬੇ ਵਿਚ ਖੇਤੀ ਕਾਨੂੰਨਾਂ ਖ਼ਿਲਾਫ਼ ਵਿਰੋਧ ਪ੍ਰਦਰਸ਼ਨਾਂ ਨੂੰ ਲੈ ਕੇ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਵਿਚ ਹੋੜ ਜਿਹੀ ਲੱਗੀ ਹੋਈ ਹੈ ਅਤੇ ਭਾਜਪਾ ਨੇ ਵੱਖਰਾ ਰਸਤਾ ਅਪਣਾਇਆ ਹੈ। ਇਸਦੇ ਚੱਲਦਿਆਂ ਭਾਜਪਾ ਆਗੂਆਂ ਤੇ ਵਰਕਰਾਂ ਨੇ ਪੂਰੇ ਪੰਜਾਬ ਵਿਚ ਦੋ ਘੰਟੇ 11 ਤੋਂ 1 ਵਜੇ ਤੱਕ ਮੌਨ ਵਰਤ ਰੱਖਿਆ। ਇਸ ਮੌਕੇ ਭਾਜਪਾ ਆਗੂਆਂ ਨੇ ਕਿਹਾ ਕਿ ਇਹ ਮੌਨ ਵਰਤ ਇਸ ਕਰਕੇ ਰੱਖਿਆ ਗਿਆ ਤਾਂ ਕਿ ਭਗਵਾਨ ਕਾਂਗਰਸੀ ਆਗੂਆਂ ਨੂੰ ਸਦਬੁੱਧੀ ਦੇਵੇ। ਮੌਨ ਵਰਤ ਦੀ ਕਮਾਨ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਖ਼ੁਦ ਸੰਭਾਲੀ। ਉਹ ਭਾਜਪਾ ਆਗੂਆਂ ਤੇ ਵਰਕਰਾਂ ਨਾਲ ਪਠਾਨਕੋਟ ਵਿਚ ਮੌਨ ਵਰਤ ‘ਤੇ ਬੈਠੇ। ਜ਼ਿਕਰਯੋਗ ਹੈ ਕਿ ਯੂਥ ਕਾਂਗਰਸ ਦੇ ਵਰਕਰਾਂ ਵੱਲੋਂ ਭਾਜਪਾ ਦੇ ਦਫ਼ਤਰਾਂ ਵਿਚ ਜਾ ਕੇ ਹੰਗਾਮਾ ਕੀਤਾ ਜਾ ਰਿਹਾ ਹੈ।

RELATED ARTICLES
POPULAR POSTS