
ਅਕਾਲੀ ਵਰਕਰਾਂ ‘ਤੇ ਹੋਏ ਲਾਠੀਚਾਰਜ ਨੂੰ ਲੋਕ ਰਾਜ ਦਾ ਕਾਲਾ ਦਿਨ ਦੱਸਿਆ
ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਨੇ ਲੰਘੇ ਕੱਲ੍ਹ ਤਿੰਨ ਤਖਤ ਸਾਹਿਬਾਨਾਂ ਤੋਂ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਮੋਰਚੇ ਦੀ ਸ਼ੁਰੂਆਤ ਕੀਤੀ ਸੀ। ਸੁਖਬੀਰ ਬਾਦਲ, ਹਰਸਿਮਰਤ ਅਤੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਮੋਰਚੇ ਦੀ ਅਗਵਾਈ ਕੀਤੀ ਅਤੇ ਚੰਡੀਗੜ੍ਹ ਪੁਲਿਸ ਨੇ ਅਕਾਲੀ ਦਲ ਦੇ ਕਾਰਕੁੰਨਾਂ ਨੂੰ ਚੰਡੀਗੜ੍ਹ ਵਿਚ ਦਾਖਲ ਨਹੀਂ ਸੀ ਹੋਣ ਦਿੱਤਾ। ਇਸਦੇ ਚੱਲਦਿਆਂ ਮੁੱਲਾਂਪੁਰ ਬੈਰੀਅਰ ‘ਤੇ ਸੁਖਬੀਰ ਬਾਦਲ ਅਤੇ ਜ਼ੀਰਕਪੁਰ ਵਿਚ ਹਰਸਿਮਰਤ ਦੀ ਅਗਵਾਈ ਵਿਚ ਅਕਾਲੀਆਂ ਨੇ ਧਰਨਾ ਲਗਾਇਆ ਅਤੇ ਪੁਲਿਸ ਨੂੰ ਲਾਠੀਚਾਰਜ ਕਰਨਾ ਪਿਆ। ਇਸ ਤੋਂ ਬਾਅਦ ਸੁਖਬੀਰ ਅਤੇ ਹਰਸਿਮਰਤ ਦੀ ਗ੍ਰਿਫਤਾਰੀ ਹੋਈ ਅਤੇ ਬਾਅਦ ਵਿਚ ਪੁਲਿਸ ਨੇ ਇਨ੍ਹਾਂ ਨੂੰ ਰਿਹਾਅ ਵੀ ਕਰ ਦਿੱਤਾ। ਇਸ ਦੇ ਚੱਲਦਿਆਂ ਪ੍ਰਕਾਸ਼ ਸਿੰਘ ਬਾਦਲ ਨੇ ਵੀ ਆਪਣੀ ਚੁੱਪੀ ਤੋੜੀ ਹੈ। ਪ੍ਰਕਾਸ਼ ਸਿੰਘ ਬਾਦਲ ਨੇ ਅਕਾਲੀ ਵਰਕਰਾਂ ‘ਤੇ ਹੋਏ ਲਾਠੀਚਾਰਜ ਦੀ ਨਿੰਦਾ ਕੀਤੀ ਅਤੇ ਇਸ ਨੂੰ ਲੋਕ ਰਾਜ ਦਾ ਕਾਲਾ ਦਿਨ ਦੱਸਿਆ। ਬਾਦਲ ਨੇ ਸ਼ਾਂਤਮਈ ਤਰੀਕੇ ਨਾਲ ਮੁਜ਼ਾਹਰਾ ਕਰ ਰਹੇ ਅਕਾਲੀ ਵਰਕਰਾਂ ‘ਤੇ ਹੋਏ ਲਾਠੀਚਾਰਜ ਨੂੰ ਮੰਦਭਾਗਾ ਦੱਸਿਆ।