ਕਿਸਾਨਾਂ ਨੇ ਇਨ੍ਹਾਂ ਪੈਟਰੋਲ ਪੰਪਾਂ ਤੋਂ ਤੇਲ ਲੈਣਾ ਕੀਤਾ ਬੰਦ
ਚੰਡੀਗੜ੍ਹ/ਬਿਊਰੋ ਨਿਊਜ਼
ਕਿਸਾਨਾਂ ਦਾ ਅੰਦੋਲਨ ਹੁਣ ਵੱਡੇ ਵਪਾਰੀਆਂ ਖਿਲਾਫ ਵੀ ਨਿੱਤਰਦਾ ਜਾ ਰਿਹਾ ਹੈ ਅਤੇ ਕਿਸਾਨਾਂ ਨੇ ਰਿਲਾਇੰਸ ਦੇ ਪੈਟਰੋਲ ਪੰਪਾਂ ‘ਤੇ ਵੀ ਧਰਨੇ ਲਗਾਉਣੇ ਸ਼ੁਰੂ ਕਰ ਦਿੱਤੇ ਹਨ। ਇਸੇ ਤਹਿਤ ਕਿਸਾਨਾਂ ਨੇ ਰਿਲਾਇੰਸ ਦੇ ਪੈਟਰੋਲ ਪੰਪਾਂ ਤੋਂ ਤੇਲ ਲੈਣਾ ਵੀ ਬੰਦ ਕਰ ਦਿੱਤਾ ਹੈ। ਜਾਣਕਾਰੀ ਮਿਲੀ ਹੈ ਕਿ ਕਈ ਸਿਆਸੀ ਆਗੂਆਂ ਕੋਲ ਮੁਕੇਸ਼ ਅੰਬਾਨੀ ਦੇ ਪੈਟਰੋਲ ਪੰਪ ਹਨ। ਕਿਸਾਨਾਂ ਦੇ ਰੋਹ ਕਾਰਨ ਹੁਣ ਇਨ੍ਹਾਂ ਪੰਪਾਂ ਤੋਂ ਤੇਲ ਦੀ ਵਿਕਰੀ ਵੀ ਕਾਫੀ ਘਟ ਗਈ ਹੈ। ਭਰੋਸੇਯੋਗ ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੋਲ ਇਸ ਵੇਲੇ ਰਿਲਾਇੰਸ ਦੇ ਦੋ ਪੈਟਰੋਲ ਪੰਪ ਹਨ। ਇਸ ਤੋਂ ਇਲਾਵਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਦੇ ਲੜਕੇ ਰਵੀ ਬਾਜਵਾ ਕੋਲ ਵੀ ਰਿਲਾਇੰਸ ਦਾ ਪੈਟਰੋਲ ਪੰਪ ਹੈ ਜੋ ਕੱਥੂਨੰਗਲ ਵਿਖੇ ਸਥਿਤ ਹੈ। ਇਸ ਦੇ ਨਾਲ ਹੀ ਸਾਬਕਾ ਮੰਤਰੀ ਰਮਨ ਭੱਲਾ ਦੇ ਪਰਿਵਾਰ ਕੋਲ ਵੀ ਗੁਰਦਾਸਪੁਰ ਦੇ ਪਿੰਡ ਸਰਨਾ ਵਿੱਚ ਰਿਲਾਇੰਸ ਦਾ ਪੈਟਰੋਲ ਪੰਪ ਹੈ। ਸਾਬਕਾ ਮੁੱਖ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ ਦਾ ਵੀ ਭਗਤਾ ਭਾਈਕੇ ਵਿਖੇ ਰਿਲਾਇੰਸ ਦਾ ਪੰਪ ਹੈ।
Check Also
ਪੰਜਾਬ ਯੂਨੀਵਰਸਿਟੀ ’ਚ ਸੈਨੇਟ ਚੋਣਾਂ ਦਾ ਐਲਾਨ ਜਲਦ
ਇਸੇ ਮਹੀਨੇ ਜਾਰੀ ਹੋ ਸਕਦਾ ਹੈ ਨੋਟੀਫਿਕੇਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਸੈਨੇਟ ਚੋਣਾਂ …