
ਹੁਣ 4 ਤੋਂ 6 ਅਕਤੂਬਰ ਤੱਕ ਖੇਤੀ ਕਾਨੂੰਨਾਂ ਖਿਲਾਫ ਟਰੈਕਟਰ ਰੈਲੀਆਂ ‘ਚ ਕਰਨਗੇ ਸ਼ਮੂਲੀਅਤ
ਚੰਡੀਗੜ੍ਹ/ਬਿਊਰੋ ਨਿਊਜ਼
ਕਾਂਗਰਸੀ ਆਗੂ ਰਾਹੁਲ ਗਾਂਧੀ ਪੰਜਾਬ ਫੇਰੀ ‘ਤੇ ਆ ਰਹੇ ਹਨ ਅਤੇ ਉਨ੍ਹਾਂ ਦੀ ਇਸ ਫੇਰੀ ਨੂੰ ਲੈ ਕੇ ਦੂਜੀ ਵਾਰ ਫਿਰ ਬਦਲਾਅ ਕੀਤਾ ਗਿਆ ਹੈ। ਹੁਣ ਰਾਹੁਲ ਗਾਂਧੀ 4 ਤੋਂ 6 ਅਕਤੂਬਰ ਤੱਕ ਪੰਜਾਬ ਕਾਂਗਰਸ ਵਲੋਂ ਖੇਤੀ ਕਾਨੂੰਨਾਂ ਖਿਲਾਫ ਕੱਢੀਆਂ ਜਾ ਰਹੀਆਂ ਟਰੈਕਟਰ ਰੈਲੀਆਂ ਵਿਚ ਸ਼ਮੂਲੀਅਤ ਕਰਨਗੇ। ਧਿਆਨ ਰਹੇ ਕਿ ਪਹਿਲਾਂ ਇਹ ਰੈਲੀਆਂ 3 ਤੋਂ 5 ਅਕਤੂਬਰ ਤੱਕ ਕੱਢੀਆਂ ਜਾਣੀਆਂ ਸਨ। ਰਾਹੁਲ ਦੀ ਇਸ ਪੰਜਾਬ ਫੇਰੀ ਵਿਚ ਦੂਜੀ ਵਾਰ ਬਦਲਾਅ ਹੋਇਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਹੁਲ ਗਾਂਧੀ ਦੀ ਪੰਜਾਬ ਫੇਰੀ ਬਾਰੇ ਨਵੀਆਂ ਤਰੀਕਾਂ ਸਬੰਧੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਰਾਹੁਲ ਗਾਂਧੀ ਦੀ ਯਾਤਰਾ ਦਾ ਸਮਾਗਮ ਪਹਿਲਾਂ ਦੀ ਤਰ੍ਹਾਂ ਹੀ ਰਹੇਗਾ, ਬਸ ਤਰੀਕ ਵਿਚ ਹੀ ਬਦਲਾਅ ਕੀਤਾ ਗਿਆ ਹੈ।