ਕਿਸਾਨਾਂ ਨੇ ਅੰਮ੍ਰਿਤਸਰ ‘ਚ ਸੀਨੀਅਰ ਭਾਜਪਾ ਆਗੂ ਤਰੁਣ ਚੁੱਘ ਨੂੰ ਵੀ ਘੇਰਿਆ
ਚੰਡੀਗੜ੍ਹ /ਬਿਊਰੋ ਨਿਊਜ਼
ਖੇਤੀ ਕਾਨੂੰਨਾਂ ਖਿਲਾਫ ਕਿਸਾਨ ਜਥੇਬੰਦੀਆਂ ਵੱਲੋਂ ਅਣਮਿਥੇ ਸਮੇਂ ਲਈ ਰੇਲਾਂ ਰੋਕਣ ਦੇ ਦਿੱਤੇ ਸੱਦੇ ਤਹਿਤ ਅੱਜ ਦੂਜੇ ਦਿਨ ਵੀ ਪੰਜਾਬ ਭਰ ਵਿਚ ਕਿਸਾਨ ਰੇਲ ਪੱਟੜੀਆਂ ‘ਤੇ ਡਟੇ ਰਹੇ। ਇਸ ਦੇ ਚੱਲਦਿਆਂ ਸੰਗਰੂਰ, ਬਠਿੰਡਾ, ਅੰਮ੍ਰਿਤਸਰ, ਜਲੰਧਰ, ਹੁਸ਼ਿਆਰਪੁਰ ਅਤੇ ਲੁਧਿਆਣਾ ਸਮੇਤ ਪੂਰੇ ਪੰਜਾਬ ਵਿਚ ਕਿਸਾਨਾਂ ਨੇ ਰੇਲ ਪੱਟੜੀਆਂ ‘ਤੇ ਧਰਨੇ ਦਿੱਤੇ ਅਤੇ ਇਨ੍ਹਾਂ ਧਰਨੇ ਪ੍ਰਦਰਸ਼ਨਾਂ ਵਿਚ ਬੀਬੀਆਂ ਵੀ ਵੱਡੀ ਪੱਧਰ ‘ਤੇ ਸ਼ਮੂਲੀਅਤ ਕਰ ਰਹੀਆਂ ਹਨ।
ਕਿਸਾਨ ਜਥੇਬੰਦੀਆਂ ਵਲੋਂ ਭਾਜਪਾ ਆਗੂਆਂ ਦੇ ਵੀ ਘਿਰਾਓ ਕੀਤੇ ਜਾ ਰਹੇ ਹਨ। ਇਸੇ ਤਹਿਤ ਅੱਜ ਅੰਮ੍ਰਿਤਸਰ ਵਿਚ ਕਿਸਾਨਾਂ ਵਲੋਂ ਸੀਨੀਅਰ ਭਾਜਪਾ ਆਗੂ ਤਰੁਣ ਚੁੱਘ ਦਾ ਘਿਰਾਓ ਕੀਤਾ ਗਿਆ ਅਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਖਿਲਾਫ ਜੰਮ ਕੇ ਪ੍ਰਦਰਸ਼ਨ ਕੀਤਾ। ਇਸ ਦੇ ਚੱਲਦਿਆਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਾਂਗਰਸ ਪਾਰਟੀ ਦੇ ਫ਼ਾਜ਼ਿਲਕਾ ਤੋਂ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਦੀ ਅਗਵਾਈ ਹੇਠ ਫ਼ਾਜ਼ਿਲਕਾ ਵਿਚ ਕਾਂਗਰਸੀ ਵਰਕਰਾਂ ਵੱਲੋਂ ਰੋਸ ਮਾਰਚ ਕੱਢਿਆ ਗਿਆ। ਜਿਸ ਵਿਚ ਫ਼ਿਰੋਜ਼ਪੁਰ ਲੋਕ ਸਭਾ ਤੋਂ ਸਾਬਕਾ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਵੀ ਸ਼ਮੂਲੀਅਤ ਕੀਤੀ। ਇਸ ਰੋਸ ਰੈਲੀ ਵਿਚ ਕੇਂਦਰ ਸਰਕਾਰ ਤੋਂ ਮੰਗ ਕੀਤੀ ਗਈ ਕਿ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਵਾਪਸ ਲਵੇ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …