24.8 C
Toronto
Wednesday, September 17, 2025
spot_img
Homeਪੰਜਾਬਖੇਤੀ ਕਾਨੂੰਨਾਂ ਖਿਲਾਫ ਗਰਾਮ ਸਭਾਵਾਂ 'ਚ ਪੈਣ ਲੱਗੇ ਮਤੇ

ਖੇਤੀ ਕਾਨੂੰਨਾਂ ਖਿਲਾਫ ਗਰਾਮ ਸਭਾਵਾਂ ‘ਚ ਪੈਣ ਲੱਗੇ ਮਤੇ

ਭਗਵੰਤ ਮਾਨ ਦੀ ਮੌਜੂਦਗੀ ‘ਚ ਪਿੰਡ ਚੰਨਣਵਾਲ ਦੀ ਗ੍ਰਾਮ ਸਭਾ ਨੇ ਕਿਸਾਨ ਵਿਰੋਧੀ ਬਿੱਲਾਂ ਖ਼ਿਲਾਫ ਪਾਇਆ ਮਤਾ
ਸੰਗਰੂਰ/ਬਿਊਰੋ ਨਿਊਜ਼
ਕਿਸਾਨ ਵਿਰੋਧੀ ਖੇਤੀ ਆਰਡੀਨੈਂਸ ਲੋਕ ਸਭਾ ਅਤੇ ਰਾਜ ਸਭਾ ਵਿਚ ਪਾਸ ਹੋਣ ਤੋਂ ਬਾਅਦ ਰਾਸ਼ਟਰਪਤੀ ਦੀ ਮਨਜੂਰੀ ਮਿਲਦਿਆਂ ਹੀ ਕਾਨੂੰਨ ਬਣ ਚੁੱਕੇ ਹਨ। ਇਨ੍ਹਾਂ ਖੇਤੀ ਕਾਨੂੰਨਾਂ ਦਾ ਪੰਜਾਬ ਸਮੇਤ ਕਈ ਰਾਜਾਂ ਵਿਚ ਡਟਵਾਂ ਵਿਰੋਧ ਹੋ ਰਿਹਾ ਹੈ। ਪੰਜਾਬ ਵਿਚ ਇਨ੍ਹਾਂ ਖੇਤੀ ਕਾਨੂੰਨਾਂ ਖਿਲਾਫ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਸੰਘਰਸ਼ ਚੱਲ ਰਿਹਾ ਹੈ ਅਤੇ ਕਿਸਾਨ ਸੜਕਾਂ ‘ਤੇ ਖੇਤੀ ਕਾਨੂੰਨਾਂ ਖਿਲਾਫ ਡਟੇ ਹੋਏ ਹਨ। ਇਸਦੇ ਚੱਲਦਿਆਂ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ ਵੀ ਖੇਤੀ ਕਾਨੂੰਨਾਂ ਖਿਲਾਫ ਪਿੰਡਾਂ ਵਿਚ ਗਰਾਮ ਸਭਾਵਾਂ ਬਣਾਉਣ ਲਈ ਮੁਹਿੰਮ ਵਿੱਢੀ ਹੋਈ ਹੈ। ਇਸ ਤਹਿਤ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਦੀ ਹਾਜ਼ਰੀ ਵਿਚ ਜ਼ਿਲ੍ਹਾ ਬਰਨਾਲਾ ਦੇ ਪਿੰਡ ਚੰਨਣਵਾਲ ਵਿਖੇ ਗ੍ਰਾਮ ਸਭਾ ਦਾ ਆਯੋਜਨ ਕੀਤਾ ਗਿਆ ਅਤੇ ਖੇਤੀ ਕਾਨੂੰਨਾਂ ਖਿਲਾਫ ਮਤਾ ਵੀ ਪਾਇਆ ਗਿਆ। ਇਸ ਮੌਕੇ ‘ਆਪ’ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਅਤੇ ਵਿਧਾਇਕ ਮੀਤ ਹੇਅਰ ਵੀ ਆਪਣੇ ਸਾਥੀਆਂ ਸਮੇਤ ਇਸ ਸਭਾ ਵਿਚ ਹਾਜ਼ਰ ਰਹੇ।

RELATED ARTICLES
POPULAR POSTS