Breaking News
Home / ਭਾਰਤ / ਭਾਰਤ ‘ਚ ਕਰੋਨਾ ਟੈਸਟਿੰਗ ਦਾ ਅੰਕੜਾ 8 ਕਰੋੜ ਦੇ ਕਰੀਬ

ਭਾਰਤ ‘ਚ ਕਰੋਨਾ ਟੈਸਟਿੰਗ ਦਾ ਅੰਕੜਾ 8 ਕਰੋੜ ਦੇ ਕਰੀਬ

Image Courtesy :jagbani(punjabkesari)

ਸਾਊਦੀ ਅਰਬ ਨੇ 7 ਮਹੀਨਿਆਂ ਬਾਅਦ ਮੱਕਾ ਖੋਲ੍ਹਿਆ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਿਚ ਕਰੋਨਾ ਟੈਸਟਿੰਗ ਦਾ ਅੰਕੜਾ 8 ਕਰੋੜ ਦੇ ਕਰੀਬ ਪਹੁੰਚ ਗਿਆ ਹੈ। ਆਈ.ਸੀ.ਐਮ.ਆਰ. ਦਾ ਕਹਿਣਾ ਹੈ ਕਿ ਹਰ ਸੂਬੇ ਵਿਚ ਰੋਜ਼ਾਨਾ 10 ਲੱਖ ਦੀ ਅਬਾਦੀ ਪਿੱਛੇ 140 ਤੋਂ ਜ਼ਿਆਦਾ ਕਰੋਨਾ ਟੈਸਟ ਕੀਤੇ ਜਾ ਰਹੇ ਹਨ। ਇਸਦੇ ਚੱਲਦਿਆਂ ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 66 ਲੱਖ 27 ਹਜ਼ਾਰ ਤੋਂ ਪਾਰ ਹੋ ਗਈ ਅਤੇ 56 ਲੱਖ ਦੇ ਕਰੀਬ ਕਰੋਨਾ ਪੀੜਤ ਤੰਦਰੁਸਤ ਵੀ ਹੋ ਚੁੱਕੇ ਹਨ। ਦੇਸ਼ ਵਿਚ ਹੁਣ ਤੱਕ 1 ਲੱਖ 3 ਹਜ਼ਾਰ ਤੋਂ ਜ਼ਿਆਦਾ ਕਰੋਨਾ ਪੀੜਤਾਂ ਦੀ ਜਾਨ ਜਾ ਚੁੱਕੀ ਹੈ। ਉਧਰ ਦੂਜੇ ਪਾਸੇ ਕਰੋਨਾ ਕਾਲ ਦੇ ਚੱਲਦਿਆਂ ਸਾਊਦੀ ਅਰਬ ਨੇ 7 ਮਹੀਨਿਆਂ ਬਾਅਦ ਮੱਕਾ ਖੋਲ੍ਹ ਦਿੱਤਾ ਅਤੇ ਪਹਿਲੇ ਫੇਜ਼ ਵਿਚ 6 ਹਜ਼ਾਰ ਵਿਅਕਤੀਆਂ ਨੂੰ ਮੱਕਾ ਜਾਣ ਦੀ ਇਜਾਜਤ ਦਿੱਤੀ ਗਈ ਹੈ। ਇਸਦੇ ਨਾਲ ਹੀ ਦੁਨੀਆ ਭਰ ਵਿਚ ਕਰੋਨਾ ਪੀੜਤਾਂ ਦੀ ਗਿਣਤੀ 3 ਕਰੋੜ 54 ਲੱਖ ਤੋਂ ਜ਼ਿਆਦਾ ਹੋ ਗਈ ਹੈ ਅਤੇ 2 ਕਰੋੜ 67 ਲੱਖ ਦੇ ਕਰੀਬ ਕਰੋਨਾ ਪੀੜਤ ਤੰਦਰੁਸਤ ਵੀ ਹੋਏ। ਸੰਸਾਰ ਭਰ ਵਿਚ ਹੁਣ ਤੱਕ ਕਰੋਨਾ ਕਰਕੇ 10 ਲੱਖ 40 ਹਜ਼ਾਰ ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਵੀ ਕਰੋਨਾ ਪੀੜਤਾਂ ਦੀ ਗਿਣਤੀ 1 ਲੱਖ 19 ਹਜ਼ਾਰ ਦੇ ਕਰੀਬ ਹੈ ਅਤੇ 1 ਲੱਖ 2 ਹਜ਼ਾਰ ਤੋਂ ਜ਼ਿਆਦਾ ਕਰੋਨਾ ਪੀੜਤ ਠੀਕ ਵੀ ਹੋ ਚੁੱਕੇ ਹਨ। ਪੰਜਾਬ ਵਿਚ ਕਰੋਨਾ ਕਰਕੇ ਹੁਣ ਤੱਕ 3600 ਤੋਂ ਜ਼ਿਆਦਾ ਮੌਤਾਂ ਹੋ ਚੁੱਕੀਆਂ ਹਨ।

Check Also

ਜਸਟਿਸ ਬੀ.ਆਰ. ਗਵੱਈ ਭਾਰਤ ਦੇ 52ਵੇਂ ਚੀਫ ਜਸਟਿਸ ਹੋਣਗੇ

14 ਮਈ ਤੋਂ ਸੰਭਾਲਣਗੇ ਸੁਪਰੀਮ ਕੋਰਟ ਦਾ ਕੰਮ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਮਾਨਯੋਗ ਚੀਫ …