![](https://parvasinewspaper.com/wp-content/uploads/2020/10/7-300x204.jpg)
ਦੋ ਜਵਾਨ ਸ਼ਹੀਦ, ਤਿੰਨ ਜ਼ਖਮੀ
ਸ੍ਰੀਨਗਰ/ਬਿਊਰੋ ਨਿਊਜ਼
ਜੰਮੂ ਕਸ਼ਮੀਰ ਦੇ ਪੰਪੋਰ ਇਲਾਕੇ ਵਿਚ ਸੀ.ਆਰ.ਪੀ.ਐਫ. ਦੇ ਕਾਫਲੇ ‘ਤੇ ਅੱਤਵਾਦੀਆਂ ਨੇ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਸੀ.ਆਰ.ਪੀ.ਐਫ. ਦੇ ਦੋ ਜਵਾਨ ਸ਼ਹੀਦ ਹੋ ਗਏ ਅਤੇ ਤਿੰਨ ਜਵਾਨ ਜ਼ਖ਼ਮੀ ਹੋ ਗਏ ਹਨ। ਇਹ ਅੱਤਵਾਦੀ ਹਮਲਾ ਦੁਪਹਿਰੇ ਕਰੀਬ ਇਕ ਵਜੇ ਦੇ ਕਰੀਬ ਹੋਇਆ ਹੈ। ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਅੱਤਵਾਦੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।