ਫੈਸਲਾ ਪੰਜਾਬ ਵਿਰੁੱਧ ਆਉਣ ‘ਤੇ ਰਾਜ ਦੇ ਸਾਰੇ ਕਾਂਗਰਸੀ ਐਮ ਪੀ ਤੇ ਵਿਧਾਇਕ ਦੇਣਗੇ ਅਸਤੀਫੇ
ਜਲੰਧਰ/ਬਿਊਰੋ ਨਿਊਜ਼
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਐਸ.ਵਾਈ.ਐਲ ਨਹਿਰ ਬਾਰੇ ઠਸੁਪਰੀਮ ਕੋਰਟ ਪੰਜਾਬ ਵਿਰੁੱਧ ਫੈਸਲਾ ਕਰਦੀ ਹੈ ਤਾਂ ਸੂਬੇ ਦੇ ਸਾਰੇ ਕਾਂਗਰਸ ਦੇ ਐਮ ਪੀ ਤੇ ਵਿਧਾਇਕ ਅਸਤੀਫੇ ਦੇ ਦੇਣਗੇ। ਉਹ ਕਰਤਾਰਪੁਰ ਵਿਚ ‘ਹਲਕੇ ਵਿਚ ਕੈਪਟਨ’ ਪ੍ਰੋਗਰਾਮ ਦੌਰਾਨ ਗੱਲਬਾਤ ਕਰ ਰਹੇ ਸਨ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਉਹ ਸੁਪਰੀਮ ਕੋਰਟ ਦਾ ਸਤਿਕਾਰ ਕਰਦੇ ਹਨ ਪਰ ਪੰਜਾਬ ਪ੍ਰਤੀ ઠਫਰਜ਼ ਪਹਿਲਾਂ ਬਣਦਾ ਹੈ। ਆਪਣੇ ਪਾਣੀਆਂ ਦੀ ਰਾਖੀ ਲਈ ਵਿਧਾਨਕ ਤੇ ਸੰਵਿਧਾਨਿਕ ਰਸਤੇ ਲੱਭਾਂਗੇ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿਰੁੱਧ ਫੈਸਲਾ ਆਉਣ ‘ਤੇ ઠਮਾਲਵਾ ਖਿੱਤੇ ਦੀ 10 ਲੱਖ ਏਕੜ ਤੋਂ ਵੱਧ ਜ਼ਮੀਨ ਬੰਜ਼ਰ ਬਣ ਜਾਵੇਗੀ, ਲੋਕਾਂ ਨੂੰ ਪੀਣ ਲਈ ਵੀ ਪਾਣੀ ਨਹੀਂ ਲੱਭਣਾ। ਉਨ੍ਹਾਂ ਸੂਬੇ ਵਿਚ ਅਜਿਹੀ ਸਥਿਤੀ ਪੈਦਾ ਕਰਨ ਲਈ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਜ਼ਿੰਮੇਵਾਰ ਦੱਸਦਿਆਂ ਕਿਹਾ ਕਿ ਜੇ ਮੁੱਖ ਮੰਤਰੀ ਵੱਲੋਂ ਸਮੇਂ-ਸਿਰ ਕਾਰਵਾਈ ਕੀਤੀ ਹੁੰਦੀ ਤਾਂ ਪੰਜਾਬ ਨੂੰ ਅੱਜ ਇਹ ਦਿਨ ਨਾ ਦੇਖਣੇ ਪੈਂਦੇ ।
Check Also
ਵਿਸ਼ਵ ਪੰਜਾਬੀ ਕਾਨਫਰੰਸ : ਫਨਕਾਰਾਂ ਨੇ ਸਾਂਝੀਵਾਲਤਾ ਦੇ ਗੀਤਾਂ ਨਾਲ ਰੰਗ ਬੰਨ੍ਹਿਆ
ਸ਼ਾਇਰ ਹਰਵਿੰਦਰ ਦੇ ਗੀਤ ਸਣੇ ਵੱਖ-ਵੱਖ ਲੇਖਕਾਂ ਦੀਆਂ ਪੁਸਤਕਾਂ ਕੀਤੀਆਂ ਲੋਕ ਅਰਪਣ ਅੰਮ੍ਰਿਤਸਰ : ਪਾਕਿਸਤਾਨ …