8.5 C
Toronto
Tuesday, November 25, 2025
spot_img
Homeਪੰਜਾਬਸਕਾਲਰਸ਼ਿਪ ਘੁਟਾਲਾ ਮਾਮਲਾ ਫਿਰ ਗਰਮਾਇਆ

ਸਕਾਲਰਸ਼ਿਪ ਘੁਟਾਲਾ ਮਾਮਲਾ ਫਿਰ ਗਰਮਾਇਆ

ਧਰਮਸੋਤ ਨੂੰ ਮਿਲੀ ਕਲੀਨ ਚਿਟ ਖ਼ਿਲਾਫ਼ ਨਿੱਤਰਿਆ ਯੂਥ ਅਕਾਲੀ ਦਲ
ਜਲੰਧਰ/ਬਿਊਰੋ ਨਿਊਜ਼
ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲਾ ਮਾਮਲੇ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਮਿਲ ਚੁੱਕੀ ਹੈ। ਧਰਮਸੋਤ ਨੂੰ ਦਿੱਤੀ ਗਈ ਕਲੀਨ ਚਿੱਟ ਖਿਲਾਫ ਹੁਣ ਯੂਥ ਅਕਾਲੀ ਦਲ ਨੇ ਮੋਰਚਾ ਖੋਲ੍ਹ ਦਿੱਤਾ ਹੈ ਅਤੇ ਯੂਥ ਅਕਾਲੀ ਦਲ ਦੇ ਵਰਕਰਾਂ ਨੇ ਜਲੰਧਰ ‘ਚ ਡੀਸੀ ਦਫਤਰ ਦੇ ਬਾਹਰ ਧਰਨਾ ਦਿੱਤਾ। ਇਸ ਧਰਨਾ ਪ੍ਰਦਰਸ਼ਨ ਵਿੱਚ ਯੂਥ ਅਕਾਲੀ ਦਲ ਦੇ ਸੂਬਾ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਵੀ ਸ਼ਾਮਲ ਹੋਏ। ਬੰਟੀ ਰੋਮਾਣਾ ਨੇ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲਾ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਈ ਜਾਣੀ ਚਾਹੀਦੀ ਹੈ। ਰੋਮਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਧੂ ਸਿੰਘ ਧਰਮਸੋਤ ਨੂੰ ਦਿੱਤੀ ਗਈ ਕਲੀਨ ਚਿੱਟ ਨੂੰ ਅਸੀਂ ਖਾਰਜ ਕਰਦੇ ਹਾਂ। ਉਨ੍ਹਾਂ ਕਿਹਾ ਕਿ ਜਦੋਂ ਕੈਬਨਿਟ ਮੰਤਰੀ ਖਿਲਾਫ ਸਾਰੇ ਸਬੂਤ ਹਨ ਫਿਰ ਕਲੀਨ ਚਿੱਟ ਕਿਸ ਗੱਲ ਤੋਂ ਦੇ ਦਿੱਤੀ ਗਈ। ਯੂਥ ਅਕਾਲੀ ਦਲ ਦੇ ਵਰਕਰਾਂ ਨੇ ਇਸ ਮਾਮਲੇ ਨੂੰ ਲੈ ਕੇ ਇਕ ਰੋਸ ਰੈਲੀ ਵੀ ਕੱਢੀ।

RELATED ARTICLES
POPULAR POSTS