![](https://parvasinewspaper.com/wp-content/uploads/2020/10/2020_10image_13_01_540700799yogi-ll-300x200.jpg)
ਦਲਿਤ ਜਥੇਬੰਦੀਆਂ ਨੇ ਸਕਾਲਰਸ਼ਿਪ ਘੁਟਾਲਾ ਮਾਮਲੇ ਖਿਲਾਫ 10 ਅਕਤੂਬਰ ਨੂੰ ਪੰਜਾਬ ਬੰਦ ਦੀ ਹਮਾਇਤ ਕਰਨ ਦੀ ਕੀਤੀ ਅਪੀਲ
ਮੁਹਾਲੀ/ਬਿਊਰੋ ਨਿਊਜ਼
ਯੂਪੀ ਦੇ ਜ਼ਿਲ੍ਹੇ ਹਾਥਰਸ ਵਿਚ ਗੈਂਗਰੇਪ ਦੀ ਘਟਨਾ ਅਤੇ ਪੋਸਟ ਮੈਟ੍ਰਿਕ ਵਜ਼ੀਫ਼ਾ ਘੁਟਾਲੇ ਦੇ ਮੁੱਦਿਆਂ ਨੂੰ ਲੈ ਕੇ ਅੱਜ ਮੁਹਾਲੀ ਵਿੱਚ ਦਲਿਤ ਵਰਗ ਦੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਹੁਕਮਰਾਨਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਰੋਸ ਮੁਜ਼ਾਹਰੇ ਦੀ ਅਗਵਾਈ ਰਿਟਾਇਰਡ ਆਈਏਐਸ ਅਫਸਰ ਐਸ.ਆਰ. ਲੱਧੜ ਨੇ ਕੀਤੀ। ਇਸ ਰੋਸ ਪ੍ਰਦਰਸ਼ਨ ਮੌਕੇ ਸਾਬਕਾ ਕਾਂਗਰਸੀ ਵਿਧਾਇਕ ਤਰਲੋਚਨ ਸਿੰਘ ਸੂੰਢ ਵੀ ਹਾਜ਼ਰ ਰਹੇ। ਇਸ ਮੌਕੇ ਜਬੇਬੰਦੀਆਂ ਦੇ ਆਗੂਆਂ ਵਲੋਂ ਸਕਾਲਰਸ਼ਿਪ ਘਪਲੇ ਦੇ ਮੁੱਦੇ ‘ਤੇ 10 ਅਕਤੂਬਰ ਨੂੰ ਪੰਜਾਬ ਬੰਦ ਦੀ ਅਪੀਲ ਕੀਤੀ ਗਈ। ਬੁਲਾਰਿਆਂ ਨੇ ਕਿਹਾ ਕਿ ਪਿਛਲੇ ਦਿਨੀਂ ਰਸੂਖਵਾਨਾਂ ਨੇ ਉੱਤਰ ਪ੍ਰਦੇਸ਼ ਵਿੱਚ ਇਕ ਦਲਿਤ ਲੜਕੀ ਨਾਲ ਸਮੂਹਿਕ ਬਲਾਤਕਾਰ ਮਗਰੋਂ ਉਸ ਦੀ ਜੀਭ ਵੀ ਕੱਟ ਦਿੱਤੀ ਸੀ ਅਤੇ ਬਾਅਦ ਵਿਚ ਪੀੜਤ ਲੜਕੀ ਦੀ ਮੌਤ ਹੋ ਗਈ ਸੀ। ਜਿਸ ਨੂੰ ਲੈ ਕੇ ਦਲਿਤ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।