ਸੁਖਬੀਰ ਬਾਦਲ ਨੇ ਕਿਹਾ – ਹਮਖਿਆਲੀ ਸਿਆਸੀ ਧਿਰਾਂ ਨਾਲ ਕਰਾਂਗੇ ਤਾਲਮੇਲ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਦੀ ਇੱਕ ਉੱਚ ਤਾਕਤੀ ਕਮੇਟੀ ਬਣਾਉਣ ਦਾ ਐਲਾਨ ਕੀਤਾ ਜੋ ਦੇਸ਼ ਵਿੱਚ ਖੇਤਰੀ ਤੇ ਹੋਰ ਹਮਖਿਆਲੀ ਪਾਰਟੀਆਂ ਨਾਲ ਰਾਬਤਾ ਕਰਕੇ ਅਸਲ ਸੰਘੀ ਢਾਂਚੇ ਦੀ ਸਥਾਪਤੀ ਯਕੀਨੀ ਬਣਾਏਗੀ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਕਾਫ਼ੀ ਲੰਮੇ ਅਰਸੇ ਮਗਰੋਂ ਸੰਘਵਾਦ ਦੇ ਮੁੱਦੇ ‘ਤੇ ਖੇਤਰੀ ਸਿਆਸੀ ਧਿਰਾਂ ਨੂੰ ਇੱਕੋ ਮੰਚ ‘ਤੇ ਲਿਆਉਣ ਲਈ ਪੈਂਤੜਾ ਲਿਆ ਹੈ। ਇਸ ਉੱਚ ਤਾਕਤੀ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਭੂੰਦੜ ਹੋਣਗੇ ਜਦਕਿ ਪ੍ਰੇਮ ਸਿੰਘ ਚੰਦੂਮਾਜਰਾ, ਮਨਜਿੰਦਰ ਸਿੰਘ ਸਿਰਸਾ ਤੇ ਨਰੇਸ਼ ਗੁਜਰਾਲ ਮੈਂਬਰ ਹੋਣਗੇ। ਇਹ ਕਮੇਟੀ ਸੂਬਿਆਂ ਨੂੰ ਵਧੇਰੇ ਵਿੱਤੀ ਤੇ ਸਿਆਸੀ ਖ਼ੁਦਮੁਖ਼ਤਿਆਰੀ ਦੇਣ ਦੀ ਹਮਾਇਤ ਕਰਨ ਵਾਲੀਆਂ ਹੋਰਨਾਂ ਖੇਤਰੀ ਪਾਰਟੀਆਂ ਨਾਲ ਤਾਲਮੇਲ ਕਰੇਗੀ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …