Breaking News
Home / ਪੰਜਾਬ / ਖੇਤੀ ਕਾਨੂੰਨਾਂ ਖਿਲਾਫ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨੇ ਸੁਪਰੀਮ ਕੋਰਟ ਦਾ ਬੂਹਾ ਖੜਕਾਇਆ

ਖੇਤੀ ਕਾਨੂੰਨਾਂ ਖਿਲਾਫ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨੇ ਸੁਪਰੀਮ ਕੋਰਟ ਦਾ ਬੂਹਾ ਖੜਕਾਇਆ

ਕੇਂਦਰ ਸਰਕਾਰ ਖ਼ਿਲਾਫ਼ ਵਿਰੋਧ ਪਟੀਸ਼ਨ ਦਾਖ਼ਲ

ਮੁਹਾਲੀ/ਬਿਊਰੋ ਨਿਊਜ਼
ਕੇਂਦਰ ਸਰਕਾਰ ਵੱਲੋਂ ਹਾਲ ਹੀ ਵਿੱਚ ਪਾਸ ਕੀਤੇ ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ ਕਈ ਦਿਨਾਂ ਤੋਂ ਭਾਜਪਾ ਤੋਂ ਬਿਨਾ ਸਾਰੀਆਂ ਰਾਜਸੀ ਪਾਰਟੀਆਂ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਸੜਕਾਂ ‘ਤੇ ਵੱਡੇ ਪੱਧਰ ਉੱਤੇ ਰੋਸ ਮੁਜ਼ਾਹਰੇ ਅਤੇ ਰੇਲਾਂ ਰੋਕੀਆਂ ਜਾ ਰਹੀਆਂ ਹਨ। ਇਸਦੇ ਚੱਲਦਿਆਂ ਕਿਸਾਨਾਂ ਦੇ ਹੱਕਾਂ ਅਤੇ ਇਨਸਾਫ਼ ਪ੍ਰਾਪਤੀ ਲਈ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਅਤੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਸੁਪਰੀਮ ਕੋਰਟ ਪਹੁੰਚ ਗਏ ਹਨ। ਲੱਖੋਵਾਲ ਨੇ ਪੰਜਾਬ ਤੇ ਹਰਿਆਣਾ ਕੋਰਟ ਦੇ ਵਕੀਲਾਂ ਰਾਹੀਂ ਸੁਪਰੀਮ ਕੋਰਟ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਪ੍ਰੋਟੈਸਟ ਪਟੀਸ਼ਨ ਦਾਇਰ ਕਰਕੇ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਨੂੰ ਮੁੱਢੋਂ ਰੱਦ ਕਰਨ ਦੀ ਗੁਹਾਰ ਲਗਾਈ ਹੈ। ਇਸ ਗੱਲ ਦੀ ਪੁਸ਼ਟੀ ਕਿਸਾਨ ਯੂਨੀਅਨ ਦੇ ਵਕੀਲਾਂ ਨੇ ਕੀਤੀ ਹੈ।

Check Also

ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ

ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …