ਸਲਮਾਨ ਦੇ ਪਿਤਾ ਸਲੀਮ ਖਾਨ ਨੇ ਅਦਾਲਤ ਦੇ ਫੈਸਲੇ ਦਾ ਕੀਤਾ ਸਵਾਗਤ
ਮੁੰਬਈ/ਬਿਊਰੋ ਨਿਊਜ਼
18 ਸਾਲ ਪੁਰਾਣੇ ਕਾਲੇ ਹਿਰਨ ਤੇ ਚਿੰਕਾਰਾ ਸ਼ਿਕਾਰ ਮਾਮਲੇ ਵਿੱਚ ਸਲਮਾਨ ਖਾਨ ਬਰੀ ਹੋ ਗਏ ਹਨ। ਅੱਜ ਰਾਜਸਥਾਨ ਹਾਈਕੋਰਟ ਨੇ ਸਲਮਾਨ ਖਾਨ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਸਲਮਾਨ ਨੇ ਹਾਈਕੋਰਟ ਵਿੱਚ ਹੇਠਲੀ ਅਦਾਲਤ ਤੋਂ ਮਿਲੀ ਸਜ਼ਾ ਖਿਲਾਫ ਅਪੀਲ ਕੀਤੀ ਸੀ। ਉਨ੍ਹਾਂ ਨੂੰ ਪੰਜ ਸਾਲਾਂ ਦੀ ਸਜ਼ਾ ਸੁਣਾਈ ਗਈ ਸੀ। 1988 ਵਿੱਚ ਸਲਮਾਨ ਖਾਨ ਨੇ ਜੋਧਪੁਰ ਨੇੜੇ ਦੋ ਜਾਨਵਰਾਂ ਦਾ ਸ਼ਿਕਾਰ ਕੀਤਾ ਸੀ। ਇਸ ਮੌਕੇ ਉਨ੍ਹਾਂ ਨਾਲ 6 ਹੋਰ ਵਿਅਕਤੀ ਸਨ। ਉਸ ਸਮੇਂ ਉਹ ਰਾਜਸਥਾਨ ਵਿੱਚ ਫਿਲਮ ‘ਹਮ ਸਾਥ ਸਾਥ ਹੈਂ’ ਦੀ ਸ਼ੂਟਿੰਗ ਕਰ ਰਹੇ ਸਨ। ਸਲਮਾਨ ਨੇ ਹੇਠਲੀ ਅਦਾਲਤ ਵਿਚ ਦੋ ਮਾਮਲਿਆਂ ਵਿਚ ਸਜ਼ਾ ਨੂੰ ਚੁਣੌਤੀ ਦਿੱਤੀ ਹੋਈ ਸੀ। ਇਸ ਫੈਸਲੇ ਤੋਂ ਸਲਮਾਨ ਦੇ ਪਿਤਾ ਸਲੀਮ ਖਾਨ ਨੇ ਕਿਹਾ ਕਿ ਮੈਂ ਅਦਾਲਤ ਦੇ ਫੈਸਲੇ ਦਾ ਸਵਾਗਤ ਕਰਦਾ ਹਾਂ। ਸਲਮਾਨ ਦੀ ਭੈਣ ਅਲਬੀਰਾ ਵੀ ਵਕੀਲ ਦੇ ਨਾਲ ਅਦਾਲਤ ਵਿਚ ਮੌਜੂਦ ਸੀ। 1998 ਦੇ ਇਸ ਮਾਮਲੇ ਵਿਚ ਸਲਮਾਨ ਖਾਨ ਨੂੰ ਦੋਸ਼ੀ ਮੰਨਦੇ ਹੋਏ ਹੇਠਲੀ ਅਦਾਲਤ ਪਹਿਲਾਂ ਹੀ ਉਸ ਨੂੰ ਸਜ਼ਾ ਸੁਣਾ ਚੁੱਕੀ ਸੀ।
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …