12.4 C
Toronto
Monday, June 1, 2026
spot_img
Homeਪੰਜਾਬਕੈਪਟਨ ਅਮਰਿੰਦਰ ਨੇ ਰਾਹੁਲ ਗਾਂਧੀ ਨੂੰ ਭਵਿੱਖ ਦਾ ਪ੍ਰਧਾਨ ਮੰਤਰੀ ਐਲਾਨਿਆ

ਕੈਪਟਨ ਅਮਰਿੰਦਰ ਨੇ ਰਾਹੁਲ ਗਾਂਧੀ ਨੂੰ ਭਵਿੱਖ ਦਾ ਪ੍ਰਧਾਨ ਮੰਤਰੀ ਐਲਾਨਿਆ

ਖੇਤੀ ਕਾਨੂੰਨਾਂ ਖਿਲਾਫ਼ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਵੀ ਕਹੀ ਗੱਲ
ਸੰਗਰੂਰ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ ઠਕੇਂਦਰ ਵਿਚ ਕਾਂਗਰਸ ਦੀ ਸਰਕਾਰ ਬਣਨ ‘ਤੇ ਰਾਹੁਲ ਗਾਂਧੀ ਹੀ ਦੇਸ਼ ਦੇ ਪ੍ਰਧਾਨ ਮੰਤਰੀ ਬਣਨਗੇ। ਸੰਗਰੂਰ ‘ਚ ਰਾਹੁਲ ਗਾਂਧੀ ਦੀ ਖੇਤੀ ਬਚਾਓ ਯਾਤਰਾ ਦੌਰਾਨ ਰੈਲੀ ਨੂੰ ਸੰਬੋਧਨ ਕਰਦਿਆਂ ਕੈਪਟਨ ਨੇ ਕਿਹਾ ਕਿ ਰਾਹੁਲ ਗਾਂਧੀ ਹੀ ਦੇਸ਼ ਦੇ ਅਗਲੇ ਪ੍ਰਧਾਨ ਮੰਤਰੀ ਬਣਨਗੇ ਤੇ ਮੈਂ ਉਹਨਾਂ ਨੂੰ ਅਪੀਲ ਕਰਦਾਂ ਹਾਂ ਕਿ ਕਾਂਗਰਸ ਸਰਕਾਰ ਆਉਣ ‘ਤੇ ਇਹਨਾਂ ਕਾਲੇ ਕਾਨੂੰਨਾਂ ਨੂੰ ਫੌਰੀ ਰੱਦ ਕੀਤਾ ਜਾਵੇ। ਕੈਪਟਨ ਨੇ ਕਿਹਾ ਕਿ ਕਾਂਗਰਸ ਪਾਰਟੀ ਇਨ੍ਹਾਂ ਬਿਲਾਂ ਖਿਲਾਫ਼ ਹਰ ਕਦਮ ਚੁੱਕੇਗੀ ਅਤੇ ਜੇ ਵਿਧਾਨ ਸਭਾ ਦਾ ਸੈਸ਼ਨ ਬੁਲਾਉਣ ਦੀ ਲੋੜ ਪਈ ਤਾਂ ਜ਼ਰੂਰ ਬੁਲਾਵਾਂਗੇ।

RELATED ARTICLES
POPULAR POSTS