Breaking News
Home / ਪੰਜਾਬ / ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੱਧੂ ਤੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨੂੰ ਵੀ ਹੋਇਆ ਕਰੋਨਾ

ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੱਧੂ ਤੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨੂੰ ਵੀ ਹੋਇਆ ਕਰੋਨਾ

Image Courtesy :jagbani(punjabkesari)

ਬਲਬੀਰ ਸਿੱਧੂ ਨੇ ਖੁਦ ਨੂੰ ਘਰ ਵਿਚ ਹੀ ਕੀਤਾ ਇਕਾਂਤਵਾਸ
ਪਟਿਆਲਾ/ਬਿਊਰੋ ਨਿਊਜ਼
ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੀ ਅੱਜ ਕਰੋਨਾ ਪਾਜ਼ੇਟਿਵ ਪਾਏ ਗਏ ਹਨ। ਉਹ ਹੁਣ ਘਰ ‘ਚ ਹੀ ਇਕਾਂਤਵਾਸ ਵਿੱਚ ਹਨ। ਮੰਤਰੀ ਨੇ ਸਵੇਰੇ ਕਰੋਨਾ ਦੇ ਹਲਕੇ ਲੱਛਣ ਦਿਖਣ ਤੋਂ ਬਾਅਦ ਟੈਸਟ ਕਰਵਾਇਆ ਸੀ। ਮੰਤਰੀ ਨੇ ਕਿਹਾ ਕਿ ਮੇਰੀ ਸਵੇਰ ਤੋਂ ਤਬੀਅਤ ਠੀਕ ਨਹੀਂ ਸੀ, ਇਸ ਲਈ ਮੈਂ ਆਪਣਾ ਟੈਸਟ ਕਰਵਾ ਲਿਆ। ਇਸ ਦੌਰਾਨ ਸਿਹਤ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਦੇ ਸੰਪਰਕ ਵਿੱਚ ਆਏ ਵਿਅਕਤੀਆਂ ਦੀ ਛੇਤੀ ਜਾਂਚ ਕੀਤੀ ਜਾਵੇਗੀ। ਇਸ ਦੇ ਚੱਲਦਿਆਂ ਪੰਜਾਬ ਵਿਚ ਵੀ ਕਰੋਨਾ ਪੀੜਤਾਂ ਦੀ ਗਿਣਤੀ 1 ਲੱਖ 20 ਹਜ਼ਾਰ ਤੋਂ ਪਾਰ ਹੋ ਗਈ ਅਤੇ 1 ਲੱਖ 3 ਹਜ਼ਾਰ ਤੋਂ ਜ਼ਿਆਦਾ ਕਰੋਨਾ ਪੀੜਤ ਠੀਕ ਵੀ ਹੋ ਚੁੱਕੇ ਹਨ। ਪੰਜਾਬ ਵਿਚ ਕਰੋਨਾ ਨਾਲ ਹੁਣ ਤੱਕ 3700 ਦੇ ਕਰੀਬ ਜਾਨਾਂ ਜਾ ਚੁੱਕੀਆਂ ਹਨ। ਇੱਥੇ ਇਹ ਵੀ ਦੱਸਿਆ ਜਾਂਦਾ ਹੈ ਕਿ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਵੀ ਕਰੋਨਾ ਤੋਂ ਪੀੜਤ ਹੋ ਗਏ ਹਨ ਅਤੇ ਇਸ ਤੋਂ ਪਹਿਲਾਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਵੀ ਕਰੋਨਾ ਤੋਂ ਪ੍ਰਭਾਵਿਤ ਹੋ ਗਏ ਸਨ।

Check Also

ਪੰਜਾਬ ਪੁਲਿਸ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ

ਕਿਹਾ : ਸਿਹਤ ਠੀਕ ਨਾ ਹੋਣ ਕਰਕੇ ਲਈ ਹੈ ਵੀਆਰਐਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ …