Breaking News
Home / ਪੰਜਾਬ / ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਵੱਲੋਂ ਖੇਤੀ ਕਾਨੂੰਨਾਂ ਖਿਲਾਫ ਦਾਇਰ ਪਟੀਸ਼ਨ ਵਾਪਸ ਲੈਣ ਦਾ ਫ਼ੈਸਲਾ

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਵੱਲੋਂ ਖੇਤੀ ਕਾਨੂੰਨਾਂ ਖਿਲਾਫ ਦਾਇਰ ਪਟੀਸ਼ਨ ਵਾਪਸ ਲੈਣ ਦਾ ਫ਼ੈਸਲਾ

Image Courtesy :jagbani(punjabkesari)

ਅਜਮੇਰ ਸਿੰਘ ਲੱਖੋਵਾਲ ਬੋਲੇ – ਅਦਾਲਤ ‘ਤੇ ਨਹੀਂ ਰਿਹਾ ਭਰੋਸਾ
ਫਤਹਿਗੜ੍ਹ ਸਾਹਿਬ/ਬਿਊਰੋ ਨਿਊਜ਼
ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਵਲੋਂ ਖੇਤੀ ਕਾਨੂੰਨਾਂ ਖਿਲਾਫ ਲੰਘੇ ਕੱਲ੍ਹ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਗਈ ਸੀ। ਯੂਨੀਅਨ ਨੇ ਹੁਣ ਇਹ ਪਟੀਸ਼ਨ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਫਤਿਹਗੜ੍ਹ ਸਾਹਿਬ ਵਿਖੇ 13 ਕਿਸਾਨ ਜਥੇਬੰਦੀਆਂ ਦੀ ਸਾਂਝੀ ਕਮੇਟੀ ਦੀ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਹੈ। ਇਸ ਤੋਂ ਬਾਅਦ ਅਜਮੇਰ ਸਿੰਘ ਲੱਖੋਵਾਲ ਨੇ ਕਿਹਾ ਕਿ ਸਾਨੂੰ ਅਦਾਲਤਾਂ ‘ਤੇ ਭਰੋਸਾ ਨਹੀਂ ਰਿਹਾ ਅਤੇ ਲੋਕ ਸੰਘਰਸ਼ਾਂ ਰਾਹੀਂ ਹੀ ਜਿੱਤ ਹਾਸਲ ਕੀਤੀ ਜਾਵੇਗੀ। ਧਿਆਨ ਰਹੇ ਕਿ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਰਿੱਟ ਪਟੀਸ਼ਨ ਦਾਖ਼ਲ ਕਰਕੇ ਕਿਹਾ ਕਿ ਸੀ ਕਿ ਤਿੰਨੇ ਖੇਤੀ ਕਾਨੂੰਨਾਂ ਨੂੰ ਤੁਰੰਤ ਹੀ ਖਾਰਜ ਕੀਤਾ ਜਾਵੇ। ਪਟੀਸ਼ਨ ਵਿਚ ਇਲਜ਼ਾਮ ਲਾਇਆ ਗਿਆ ਸੀ ਕਿ ਮੋਦੀ ਸਰਕਾਰ ਨੇ ਕਰੋਨਾ ਮਹਾਮਾਰੀ ਦੀ ਆੜ ਵਿੱਚ ਕਿਸਾਨ ਵਿਰੋਧੀ ਬਿੱਲ ਬਣਾ ਕੇ ਸੰਸਦ ਵਿਚ ਧੱਕੇ ਨਾਲ ਜ਼ੁਬਾਨੀ ਵੋਟਾਂ ਦੇ ਅਧਾਰ ‘ਤੇ ਪਾਸ ਕੀਤੇ ਹਨ।

Check Also

ਗਿਆਨੀ ਰਘਬੀਰ ਸਿੰਘ ਨਾਲ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕੀਤੀ ਮੁਲਾਕਾਤ

ਪ੍ਰਕਾਸ਼ ਸਿੰਘ ਬਾਦਲ ਤੋਂ ਫਖਰ ਏ ਕੌਮ ਸਨਮਾਨ ਵਾਪਸ ਲੈਣ ਦੀ ਕੀਤੀ ਮੰਗ ਅੰਮਿ੍ਰਤਸਰ/ਬਿਊਰੋ ਨਿਊਜ਼ …