ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿੱਚ ਹੋ ਰਹੀਆਂ ਸਿਆਸੀ ਰੈਲੀਆਂ ਦਾ ਮਾਮਲਾ ਹਾਈਕੋਰਟ ਪਹੁੰਚ ਗਿਆ ਹੈ। ਅਕਾਲੀ ਦਲ ਅਤੇ ਕਾਂਗਰਸੀਆਂ ਵੱਲੋਂ ਖੇਤੀ ਕਾਨੂੰਨਾਂ ਖਿਲਾਫ ਕੀਤੀਆਂ ਜਾ ਰਹੀਆਂ ਰੈਲੀਆਂ ਖਿਲਾਫ ਐਡਵੋਕੇਟ ਐਚ.ਸੀ ਅਰੋੜਾ ਵੱਲੋਂ ਜਨਹਿੱਤ ਪਟੀਸ਼ਨ ਦਾਇਰ ઠਕੀਤੀ ਗਈ ਹੈ। ਇਸ ਸਬੰਧੀ ਹਾਈਕੋਰਟ ਨੇ ਕੇਂਦਰ ਅਤੇ ਪੰਜਾਬ ਸਰਕਾਰ ਕੋਲੋਂ ਜਵਾਬ ਮੰਗੇ ਹਨ। ਐਡਵੋਕੇਟ ਐਚ.ਸੀ. ਅਰੋੜਾ ਨੇ ਪਟੀਸ਼ਨ ਵਿਚ ਕਿਹਾ ਹੈ ਕਿ ਇਨ੍ਹਾਂ ਰੈਲੀਆਂ ਵਿਚ ਅਨਲੌਕ 4 ਅਤੇ 5 ਦੌਰਾਨ 100 ਤੋਂ ਵੱਧ ਵਿਅਕਤੀਆਂ ਦੇ ਇਕੱਠ ਕਰਨ ‘ਤੇ ਪਾਬੰਦੀ ਬਾਰੇ ਨਿਯਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਜ਼ਿਕਰ ਕੀਤਾ ਕਿ ਇਸ ਤਰ੍ਹਾਂ ਦੇ ਇਕੱਠਾਂ ਨਾਲ ਕਰੋਨਾ ਮਹਾਂਮਾਰੀ ਹੋਰ ਵੀ ਜ਼ਿਆਦਾ ਫੈਲ ਸਕਦੀ ਹੈ। ਪਟੀਸ਼ਨ ਵਿਚ ਇਹ ਵੀ ਦੱਸਿਆ ਕਿ ਪਿਛਲੇ ਦਿਨੀਂ ਪੰਜਾਬ ਵਿਚ ਅਕਾਲੀ ਦਲ ਵਲੋਂ ਟਰੈਕਟਰ ਰੈਲੀਆਂ ਕੀਤੀਆਂ ਗਈਆਂ ਅਤੇ ਹੁਣ ਰਾਹੁਲ ਗਾਂਧੀ ਵਲੋਂ ਵੀ ਟਰੈਕਟਰ ਰੈਲੀਆਂ ਕੀਤੀਆਂ ਗਈਆਂ ਹਨ। ਧਿਆਨ ਰਹੇ ਕਿ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਭਲਕੇ ਇਸ ਸਬੰਧੀ ਹਾਈਕੋਰਟ ਵਿਚ ਜਵਾਬ ਦੇਣਾ ਪਵੇਗਾ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …