ਕੈਪਟਨ ਅਮਰਿੰਦਰ ਨੇ ਕਿਸਾਨਾਂ ਨੂੰ ਰੇਲ ਰੋਕੋ ਅੰਦੋਲਨ ‘ਚ ਢਿੱਲ ਦੇਣ ਦੀ ਕੀਤੀ ਅਪੀਲ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਬਣਾਏ ਕਾਲੇ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ ਅਤੇ ਕਿਸਾਨ ਪਿਛਲੇ ਕਈ ਦਿਨਾਂ ਤੋਂ ਸੜਕਾਂ ਅਤੇ ਰੇਲ ਪੱਟੜੀਆਂ ‘ਤੇ ਡਟੇ ਹੋਏ ਹਨ। ਇਸ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਲੋਕ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਮਾਲ ਗੱਡੀਆਂ ਨੂੰ ਲੰਘਣ ਦਿੱਤਾ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਮਾਲ ਗੱਡੀਆਂ ਨੂੰ ਲੰਮਾ ਸਮਾਂ ਰੋਕਣ ਕਰਕੇ ਪੰਜਾਬ ਦੇ ਕੋਲੇ ਦੇ ਪਲਾਂਟਾਂ ਦੀ ਸਥਿਤੀ ਨਾਜ਼ੁਕ ਹੈ ਤੇ ਉਨ੍ਹਾਂ ਕੋਲ ਸਿਰਫ਼ 5-6 ਦਿਨਾਂ ਦਾ ਕੋਲਾ ਬਚਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸਪਲਾਈ ਨਾ ਹੋਈ ਤਾਂ ਸੂਬਾ ਸਰਕਾਰ ਨੂੰ ਮਜਬੂਰਨ ਇਹ ਪਲਾਂਟ ਬੰਦ ਕਰਨੇ ਪੈਣਗੇ, ਜਿਸ ਨਾਲ ਸੂਬੇ ਦੀ ਬਿਜਲੀ ਸਪਲਾਈ ‘ਤੇ ਬਹੁਤ ਬੁਰਾ ਅਸਰ ਪਵੇਗਾ ਤੇ ਨਾਗਰਿਕਾਂ ਨੂੰ ਵੀ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ॥
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਮਨਜਿੰਦਰ ਸਿੰਘ ਸਿਰਸਾ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕੀਤਾ ਤਲਬ
ਅਕਾਲੀ ਸਰਕਾਰ ਸਮੇਂ ਸਿਰਸਾ ਕੋਲ ਵੀ ਸੀ ਕੈਬਨਿਟ ਰੈਂਕ ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ …