![](https://parvasinewspaper.com/wp-content/uploads/2020/10/6-1-300x203.jpg)
ਕਿਸਾਨ ਖੁਦਕੁਸ਼ੀਆਂ ਦੇ ਪੀੜਤ ਪਰਿਵਾਰ ਵੀ ਰੋਸ ਪ੍ਰਦਰਸ਼ਨ ‘ਚ ਹੋਏ ਸ਼ਾਮਲ
ਪਟਿਆਲਾ/ਬਿਊਰੋ ਨਿਊਜ਼
ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ਰਾਹੁਲ ਗਾਂਧੀ ਖ਼ਿਲਾਫ਼ ਅੱਜ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਦੀ ਅਗਵਾਈ ਹੇਠ ਖ਼ੁਦਕੁਸ਼ੀ ਪੀੜਤ ਕਿਸਾਨ ਪਰਿਵਾਰਾਂ ਤੇ ਹੋਰ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਯੂਥ ਅਕਾਲੀ ਵਰਕਰਾਂ ਅਤੇ ਖ਼ੁਦਕੁਸ਼ੀ ਪੀੜਤ ਕਿਸਾਨਾਂ ਦੇ ਵਫ਼ਦ ਨੂੰ ਰਾਹੁਲ ਗਾਂਧੀ ਦੇ ਠਹਿਰਾਓ ਸਥਾਨ ਸਰਕਟ ਹਾਊਸ ਵੱਲ ਜਾਣ ਤੋਂ ਰੋਕਣ ਲਈ ਪੁਲਿਸ ਨੇ ਬੈਰੀਕੇਡ ਲਗਾਏ ਹੋਏ ਸਨ। ਇਸ ਕਾਰਨ ਯੂਥ ਅਕਾਲੀ ਵਰਕਰਾਂ ਤੇ ਖੁਦਕੁਸ਼ੀ ਪੀੜਤ ਕਿਸਾਨਾਂ ਵੱਲੋਂ ਰਾਹੁਲ ਖ਼ਿਲਾਫ਼ ਸੜਕ ‘ਤੇ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀ ਮੰਗ ਕਰ ਰਹੇ ਸਨ ਕਿ ਲੰਘੀਆਂ ਵਿਧਾਨ ਸਭਾ ਚੋਣਾਂ ਦੌਰਾਨ ਰਾਹੁਲ ਗਾਂਧੀ ਖ਼ੁਦਕੁਸ਼ੀ ਪੀੜਤ ਪਰਿਵਾਰਾਂ ਨਾਲ ਕੀਤੇ ਵਾਅਦੇ ਨੂੰ ਪੁਗਾਉਣ ਅਤੇ ਐਲਾਨੀ ਗਈ ਰਾਸ਼ੀ ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਪ੍ਰਦਾਨ ਕੀਤੀ ਜਾਵੇ। ਪੀੜਤ ਪਰਿਵਾਰ ਕਹਿ ਰਹੇ ਸਨ ਕਿ ਦੁਖੀ ਪਰਿਵਾਰਾਂ ਦੀ ਸਾਰ ਲਈ ਜਾਵੇ ਅਤੇ ਕਿਸਾਨੀ ਦੇ ਵਾਅਦੇ ਮੁਤਾਬਕ ਸਾਰੇ ਕਰਜ਼ੇ ਮੁਆਫ ਕੀਤੇ ਜਾਣ।