Breaking News
Home / ਪੰਜਾਬ / ਰਾਹੁਲ ਗਾਂਧੀ ਦੀ ਪੰਜਾਬ ਵਿਚ ਟਰੈਕਟਰ ਯਾਤਰਾ ਹੋਈ ਸਮਾਪਤ

ਰਾਹੁਲ ਗਾਂਧੀ ਦੀ ਪੰਜਾਬ ਵਿਚ ਟਰੈਕਟਰ ਯਾਤਰਾ ਹੋਈ ਸਮਾਪਤ

Image Courtesy :jagbani(punjabkesari)

ਕਿਹਾ- ਕਾਲੇ ਕਾਨੂੰਨਾਂ ਨਾਲ ਕਿਸਾਨ ਤੇ ਖੇਤੀ ਦਾ ਸਭ ਤੋਂ ਜ਼ਿਆਦਾ ਹੋਵੇਗਾ ਨੁਕਸਾਨ
ਕੈਪਟਨ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਦਾ ਕੀਤਾ ਐਲਾਨ
ਪਟਿਆਲਾ/ਬਿਊਰੋ ਨਿਊਜ਼
ਰਾਹੁਲ ਗਾਂਧੀ ਅਤੇ ਪੰਜਾਬ ਕਾਂਗਰਸ ਵਲੋਂ ਲੰਘੀ 4 ਅਕਤੂਬਰ ਤੋਂ ਕੱਢੀ ਜਾ ਰਹੀ ਟਰੈਕਟਰ ਯਾਤਰਾ ਅੱਜ ਤੀਜੇ ਦਿਨ ਪਟਿਆਲਾ ਵਿਖੇ ਸਮਾਪਤ ਹੋਈ। ਰਾਹੁਲ ਗਾਂਧੀ ਨੇ ਟਰੈਕਟਰ ਯਾਤਰਾ ਸਮਾਪਤ ਹੋਣ ਤੋਂ ਬਾਅਦ ਕੇਂਦਰ ਦੀ ਮੋਦੀ ਸਰਕਾਰ ‘ਤੇ ਜੰਮ ਕੇ ਸਿਆਸੀ ਨਿਸ਼ਾਨੇ ਲਗਾਏ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਨੇ ਖੇਤੀ ਨੂੰ ਖ਼ਤਮ ਕਰਨ ਤੇ ਖੇਤੀ ਦੇ ਢਾਂਚੇ ਨੂੰ ਢਹਿ-ਢੇਰੀ ਕਰਨ ਲਈ ਕਾਲਾ ਕਾਨੂੰਨ ਬਣਾਇਆ ਹੈ। ਪਟਿਆਲਾ ਵਿਚ ਯਾਤਰਾ ਦੇ ਖ਼ਤਮ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਰਾਹੁਲ ਗਾਂਧੀ ਨੇ ਕਿਹਾ ਕਿ ਇਸ ਕਾਨੂੰਨ ਨਾਲ ਪੰਜਾਬ ਦੀ ਖੇਤੀ ਤੇ ਕਿਸਾਨਾਂ ਦਾ ਸਭ ਤੋਂ ਜ਼ਿਆਦਾ ਨੁਕਸਾਨ ਹੋਵੇਗਾ। ਰਾਹੁਲ ਨੇ ਨੋਟਬੰਦੀ, ਜੀਐਸਟੀ ਅਤੇ ਕਰੋਨਾ ਸੰਕਟ ਨੂੰ ਲੈ ਕੇ ਵੀ ਕੇਂਦਰ ਸਰਕਾਰ ‘ਤੇ ਸਵਾਲ ਚੁੱਕੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਾਂਗਰਸ ਦੀ ਸਰਕਾਰ ਬਣੀ ਤਾਂ ਖੇਤੀ ਸਬੰਧੀ ਕਾਲੇ ਕਾਨੂੰਨ ਰੱਦ ਕਰ ਦਿੱਤੇ ਜਾਣਗੇ ਅਤੇ ਮੰਡੀਕਰਨ ਦੇ ਪੁਰਾਣੇ ਸਿਸਟਮ ਨੂੰ ਬਹਾਲ ਰੱਖਿਆ ਜਾਵੇਗਾ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ 3 ਖੇਤੀਬਾੜੀ ਕਾਨੂੰਨਾਂ ਬਾਰੇ ਵਿਚਾਰ ਵਟਾਂਦਰੇ ਅਤੇ ਵਿਰੋਧ ਕਰਨ ਲਈ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਐਲਾਨ ਕੀਤਾ। ਉਨ੍ਹਾਂ ਰਾਹੁਲ ਗਾਂਧੀ ਦੀ ਹਾਜ਼ਰੀ ਵਿਚ ਕਿਹਾ ਕਿ ਅਸੀਂ ਕਾਨੂੰਨੀ ਰਾਹ ਵੀ ਅਪਣਾਵਾਂਗੇ ਅਤੇ ਜਲਦੀ ਹੀ ਸੈਸ਼ਨ ਬੁਲਾਇਆ ਜਾਵੇਗਾ। ਕੈਪਟਨ ਅਮਰਿੰਦਰ ਨੇ ਇਹ ਵੀ ਕਿਹਾ ਕਿ ਪੰਜਾਬ ਵਿਚ ਇਕ ਲੱਖ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ।

Check Also

ਪੰਜਾਬ ’ਚੋਂ ਨਸ਼ੇ ਨੂੰ ਸਿਰਫ ਭਾਜਪਾ ਹੀ ਖਤਮ ਕਰ ਸਕਦੀ ਹੈ : ਡਾ ਸੁਭਾਸ਼ ਸ਼ਰਮਾ

ਬੰਗਾ : ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ …