Breaking News
Home / ਪੰਜਾਬ / ‘ਆਪ’ ਵਿਧਾਇਕ ਨਰੇਸ਼ ਯਾਦਵ ਖਿਲਾਫ ਪੁਖਤਾ ਸਬੂਤ ਮਿਲਣ ਦਾ ਦਾਅਵਾ

‘ਆਪ’ ਵਿਧਾਇਕ ਨਰੇਸ਼ ਯਾਦਵ ਖਿਲਾਫ ਪੁਖਤਾ ਸਬੂਤ ਮਿਲਣ ਦਾ ਦਾਅਵਾ

2ਯਾਦਵ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ
ਸੰਗਰੂਰ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਦਿੱਲੀ ਤੋਂ ਵਿਧਾਇਕ ਨਰੇਸ਼ ਯਾਦਵ ਖਿਲਾਫ਼ ਮਲੇਰਕੋਟਲਾ ਵਿੱਚ ਮੁਸਲਿਮ ਧਾਰਮਿਕ ਗ੍ਰੰਥ ਬੇਅਦਬੀ ਮਾਮਲੇ ਵਿੱਚ ਪੁਖਤਾ ਸਬੂਤ ਮਿਲੇ ਹਨ। ਪਟਿਆਲਾ ਰੇਂਜ ਦੇ ਡੀ.ਆਈ.ਜੀ. ਬਲਕਾਰ ਸਿੰਘ ਸਿੱਧੂ ਨੇ ਇਹ ਦਾਅਵਾ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਸਭ ਤੋਂ ਪਹਿਲਾਂ ਵਿਜੈ ਕੁਮਾਰ ਤੇ ਉਸ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਉਸ ਤੋਂ ਬਾਅਦ ਨਰੇਸ਼ ਯਾਦਵ ਦਾ ਨਾਂ ਸਾਹਮਣੇ ਆਇਆ ਹੈ। ਪੁਲਿਸ ਕੋਲ ਉਸ ਖਿਲਾਫ ਪੁਖਤਾ ਸਬੂਤ ਹਨ। ਇਸ ਤੋਂ ਬਾਅਦ ਹੀ ਪੁਲਿਸ ਨੇ ਨਰੇਸ਼ ਯਾਦਵ ਨੂੰ ਗ੍ਰਿਫਤਾਰ ਕੀਤਾ ਤੇ ਦੋ ਦਿਨ ਦਾ ਪੁਲਿਸ ਰਿਮਾਂਡ ਲਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਰਿਮਾਂਡ ਦੀ ਫਿਰ ਜ਼ਰੂਰਤ ਪਈ ਤਾਂ ਪੁਲਿਸ ਫਿਰ ਰਿਮਾਂਡ ਮੰਗ ਸਕਦੀ ਹੈ। ਦੂਜੇ ਪਾਸੇ ਦਿੱਲੀ ਦੇ ‘ਆਪ’ ਵਿਧਾਇਕ ਅਮਾਨਤਉੱਲ੍ਹਾ ਖਾਨ ਨੂੰ ਵੀ ਇਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਹੁਣ ਤੱਕ ਆਮ ਆਦਮੀ ਪਾਰਟੀ ਦੇ 10 ਵਿਧਾਇਕ ਵੱਖੋ-ਵੱਖ ਮਾਮਲਿਆਂ ‘ਚ ਜੇਲ੍ਹ ਜਾ ਚੁੱਕੇ ਹਨ।

Check Also

ਐਨ.ਆਰ.ਆਈ. ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ 05 ਜਨਵਰੀ, 2024 ਨੂੰ ਹੋਵੇਗੀ

ਐਨ.ਆਰ.ਆਈ. ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ 05 ਜਨਵਰੀ, 2024 ਨੂੰ ਹੋਵੇਗੀ ਮੰਤਰੀ ਕੁਲਦੀਪ ਸਿੰਘ …