9 C
Toronto
Sunday, October 4, 2026
spot_img
Homeਭਾਰਤਸੁਸ਼ਾਂਤ ਰਾਜਪੂਤ ਦੀ ਮੌਤ ਨਾਲ ਜੁੜੇ ਡਰੱਗ ਮਾਮਲੇ 'ਚ ਰਿਆ ਚੱਕਰਵਰਤੀ ਨੂੰ...

ਸੁਸ਼ਾਂਤ ਰਾਜਪੂਤ ਦੀ ਮੌਤ ਨਾਲ ਜੁੜੇ ਡਰੱਗ ਮਾਮਲੇ ‘ਚ ਰਿਆ ਚੱਕਰਵਰਤੀ ਨੂੰ ਮਿਲੀ ਜ਼ਮਾਨਤ

ਸੁਸ਼ਾਂਤ ਰਾਜਪੂਤ ਦੀ ਮੌਤ ਨਾਲ ਜੁੜੇ ਡਰੱਗ ਮਾਮਲੇ ‘ਚ ਰਿਆ ਚੱਕਰਵਰਤੀ ਨੂੰ ਮਿਲੀ ਜ਼ਮਾਨਤ
Image Courtesy :rozanaspokesman

ਮੁੰਬਈ ਤੋਂ ਬਾਹਰ ਜਾਣ ਲਈ ਵੀ ਲੈਣੀ ਪਵੇਗੀ ਮਨਜੂਰੀ
ਮੁੰਬਈ/ਬਿਊਰੋ ਨਿਊਜ਼
ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਕੇਸ ਨਾਲ ਜੁੜੇ ਡਰੱਗ ਮਾਮਲੇ ਵਿਚ ਬਾਲੀਵੁੱਡ ਅਦਾਕਾਰਾ ਰਿਆ ਚੱਕਰਵਰਤੀ ਨੂੰ ਰਾਹਤ ਮਿਲ ਗਈ ਹੈ। ਬੰਬੇ ਹਾਈਕੋਰਟ ਨੇ ਰਿਆ ਨੂੰ ਸ਼ਰਤਾਂ ਸਹਿਤ ਜ਼ਮਾਨਤ ਦੇ ਦਿੱਤੀ ਹੈ। ਉੱਥੇ ਹੀ ਰਿਆ ਦੇ ਭਰਾ ਸ਼ੋਵਿਕ ਚੱਕਰਵਰਤੀ ਅਤੇ ਡਰੱਗ ਪੈਡਲਰ ਬਾਸਿਤ ਪਰਿਹਾਰ ਦੀ ਜ਼ਮਾਨਤ ਅਰਜ਼ੀ ਨੂੰ ਅਦਾਲਤ ਨੇ ਖ਼ਾਰਜ ਕਰ ਦਿੱਤਾ ਹੈ। ਅਦਾਲਤ ਨੇ ਰਿਆ ਨੂੰ ਇੱਕ ਲੱਖ ਦੇ ਨਿੱਜੀ ਮੁਚੱਲਕੇ ‘ਤੇ ਜ਼ਮਾਨਤ ਦਿੱਤੀ ਹੈ। ਨਾਲ ਹੀ ਰਿਆ ਨੂੰ ਆਪਣਾ ਪਾਸਪੋਰਟ ਜਮ੍ਹਾ ਕਰਾਉਣਾ ਪਏਗਾ। ਉੱਥੇ ਹੀ ਉਸ ਨੂੰ ਮੁੰਬਈ ਤੋਂ ਬਾਹਰ ਜਾਣ ਲਈ ਮਨਜ਼ੂਰੀ ਲੈਣੀ ਪਏਗੀ। ਧਿਆਨ ਰਹੇ ਕਿ ਪੁਲਿਸ ਨੇ ਰਿਆ ਚੱਕਰਵਰਤੀ ਨੂੰ ਲੰਘੀ 8 ਸਤੰਬਰ ਨੂੰ ਗ੍ਰਿਫ਼ਤਾਰ ਕੀਤਾ ਸੀ।

RELATED ARTICLES
POPULAR POSTS