ਗਿਆਨੀ ਹਰਪ੍ਰੀਤ ਸਿੰਘ ਅਤੇ ਲੌਂਗੋਵਾਲ ਵਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ/ਬਿਊਰੋ ਨਿਊਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਦਾ ਦੇਹਾਂਤ ਹੋ ਗਿਆ। ਗਿਆਨੀ ਸੁਖਜਿੰਦਰ ਸਿੰਘ ਪਿਛਲੇ ਦਿਨਾਂ ਤੋਂ ਹਸਪਤਾਲ ਵਿਚ ਜ਼ੇਰੇ ਇਲਾਜ ਸਨ ਤੇ ਅੱਜ ਸਵੇਰੇ ਉਨ੍ਹਾਂ ਦਾ ਦੇਹਾਂਤ ਹੋ ਗਿਆ। ਸੁਖਜਿੰਦਰ ਸਿੰਘ ਦੇ ਦੇਹਾਂਤ ‘ਤੇ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜ਼ਿਕਰਯੋਗ ਹੈ ਕਿ ਗਿਆਨੀ ਸੁਖਜਿੰਦਰ ਸਿੰਘ ਦੀਆਂ ਚੰਗੀਆਂ ਸੇਵਾਵਾਂ ਨੂੰ ਦੇਖਦੇ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦੀ ਉਮਰ 58 ਸਾਲ ਹੋਣ ਤੋਂ ਬਾਅਦ ਵੀ ਉਨ੍ਹਾਂ ਨੂੰ ਨਿਰੰਤਰ ਅਗਲੇ ਹੁਕਮਾਂ ਤੱਕ ਸੇਵਾ ਕਰਨ ਲਈ ਕਿਹਾ ਹੋਇਆ ਸੀ।
Check Also
ਉਦਯੋਗਪਤੀ ਨਿਤਿਨ ਕੋਹਲੀ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ
ਕੋਹਲੀ ਨੂੰ ਜਲੰਧਰ ਸੈਂਟਰਲ ਹਲਕੇ ਦਾ ਇੰਚਾਰਜ ਕੀਤਾ ਗਿਆ ਨਿਯੁਕਤ ਜਲੰਧਰ/ਬਿਊਰੋ ਨਿਊਜ਼ : ਜਲੰਧਰ ਦੇ …