
ਸੂਬੇ ‘ਚ ਕਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 20 ਹਜ਼ਾਰ ਤੋਂ ਜ਼ਿਆਦਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਵਲੋਂ ਸੂਬੇ ਵਿਚ ਆਉਣ ਵਾਲੀ 15 ਅਕਤੂਬਰ ਤੋਂ ਸਕੂਲ ਖੋਲ੍ਹਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਸਰਕਾਰ ਵਲੋਂ ਜਾਰੀ ਨਿਰਦੇਸ਼ਾਂ ਮੁਤਾਬਕ 9ਵੀਂ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਵਿਦਿਆਰਥੀ ਸਕੂਲ ਜਾ ਸਕਦੇ ਹਨ। ਸਰਕਾਰ ਦੀਆਂ ਹਦਾਇਤਾਂ ਮੁਤਾਬਕ ਦਿਨ ਵਿਚ ਸਿਰਫ਼ ਤਿੰਨ ਘੰਟੇ ਲਈ ਸਕੂਲ ਖੁੱਲ੍ਹੇ ਰਹਿਣਗੇ। ਇਹ ਵੀ ਕਿਹਾ ਗਿਆ ਕਿ ਜਿੱਥੇ ਵਿਦਿਆਰਥੀਆਂ ਦੀ ਗਿਣਤੀ ਜ਼ਿਆਦਾ ਹੋਵੇਗੀ, ਉਥੇ ਵਿਦਿਆਰਥੀਆਂ ਨੂੰ ਦੋ ਸਿਫਟਾਂ ਵਿਚ ਬੁਲਾਇਆ ਜਾਵੇ। ਸਰੀਰਕ ਦੂਰੀ ਦਾ ਧਿਆਨ ਰੱਖਣ, ਮਾਸਕ ਪਾਉਣ ਅਤੇ ਸੈਨੇਟਾਈਜੇਸ਼ਨ ਆਦਿ ਪ੍ਰੋਟੋਕਾਲ ਲਾਜ਼ਮੀ ਹੋਣਗੇ। ਇਸੇ ਦੌਰਾਨ ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 20 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ 1 ਲੱਖ 5 ਹਜ਼ਾਰ ਦੇ ਕਰੀਬ ਕਰੋਨਾ ਪੀੜਤ ਸਿਹਤਯਾਬ ਵੀ ਹੋ ਚੁੱਕੇ ਹਨ। ਪੰਜਾਬ ਵਿਚ ਕਰੋਨਾ ਨਾਲ ਹੁਣ ਤੱਕ 3700 ਤੋਂ ਜ਼ਿਆਦਾ ਮੌਤਾਂ ਹੋ ਚੁੱਕੀਆਂ ਹਨ।