ਐਸ ਐਸ ਸਾਰੋਂ ਨੂੰ ਗੁਰਦੁਆਰਾ ਚੋਣਾਂ ਲਈ ਚੀਫ ਕਮਿਸ਼ਨਰ ਕੀਤਾ ਨਿਯੁਕਤ
ਲੌਂਗੋਵਾਲ ਤੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ‘ਚ ਲੱਗੀ ਤਨਖਾਹ ਤਹਿਤ ਲਗਾਇਆ ਝਾੜੂ
ਚੰਡੀਗੜ੍ਹ/ਬਿਊਰੋ ਨਿਊਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਲਈ ਕੇਂਦਰ ਸਰਕਾਰ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਸਾਬਕਾ ਜਸਟਿਸ (ਰਿਟਾ.) ਐੱਸ.ਐੱਸ. ਸਾਰੋਂ ਨੂੰ ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਨਿਯੁਕਤ ਕੀਤਾ ਹੈ। ਗ੍ਰਹਿ ਵਿਭਾਗ ਨੇ ਇਸ ਸਬੰਧੀ ਪੱਤਰ ਵੀ ਜਾਰੀ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਜਸਟਿਸ ਸਾਰੋਂ ਦੀ ਨਿਯੁਕਤੀ ਜਸਟਿਸ ਦਰਸ਼ਨ ਸਿੰਘ ਦੀ ਥਾਂ ਕੀਤੀ ਗਈ ਹੈ, ਜਿਨ੍ਹਾਂ ਨੇ ਇਹ ਅਹੁਦਾ ਨਹੀਂ ਸੰਭਾਲਿਆ ਸੀ। ਨਿਯੁਕਤੀ ਪੱਤਰ ਮੁਤਾਬਕ ਜਸਟਿਸ ਸਾਰੋਂ ਦਾ ਕਾਰਜਕਾਲ ਅਹੁਦਾ ਸੰਭਾਲਣ ਵਾਲੀ ਮਿਤੀ ਤੋਂ ਦੋ ਸਾਲ ਤਕ ਹੋਵੇਗਾ। ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਦੀ ਮੁੱਖ ਜ਼ਿੰਮੇਵਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਹਾਊਸ ਦੀਆਂ ਚੋਣਾਂ ਕਰਵਾਉਣਾ ਹੈ। ਪਿਛਲੀ ਵਾਰ ਇਹ ਚੋਣਾਂ 2011 ਵਿਚ ਹੋਈਆਂ ਸਨ। ਉਧਰ ਦੂਜੇ ਪਾਸੇ ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਨੇ ਅੱਜ ਸਵੇਰੇ ਅਕਾਲ ਤਖ਼ਤ ਸਾਹਿਬ ਵੱਲੋਂ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿਚ ਲਾਈ ਗਈ ਸੇਵਾ ਨੂੰ ਪੂਰਾ ਕਰਨ ਲਈ ਗੁਰਦੁਆਰਾ ਸਾਰਾਗੜ੍ਹੀ ਤੋਂ ਹਰਿਮੰਦਰ ਸਾਹਿਬ ਤੱਕ ਵਿਰਾਸਤੀ ਮਾਰਗ ਵਿੱਚ ਝਾੜੂ ਲਗਾਇਆ। ਜ਼ਿਕਰਯੋਗ ਹੈ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਮੌਜੂਦਾ ਅਹੁਦੇਦਾਰਾਂ ਅਤੇ ਅੰਤ੍ਰਿੰਗ ਕਮੇਟੀ ਨੂੰ ਦੋ ਅਖੰਡ ਪਾਠ ਸਾਹਿਬ ਕਰਵਾਉਣ ਅਤੇ ਇਸ ਦੌਰਾਨ ਤਿੰਨ ਦਿਨ ਝਾੜੂ ਲਗਾਉਣ ਦੀ ਸੇਵਾ ਲਾਈ ਗਈ ਸੀ।
Check Also
ਰਾਜਾ ਵੜਿੰਗ ਦਾ ਤਨਜ : ਕਿਹਾ, ਸੁਖਬੀਰ ਸਿੰਘ ਬਾਦਲ ਜਲਦ ਹੀ ਭਾਰਤੀ ਜਨਤਾ ਪਾਰਟੀ ’ਚ ਹੋ ਸਕਦੇ ਹਨ ਸ਼ਾਮਲ
ਬਰਨਾਲਾ/ਬਿਊਰੋ ਨਿਊਜ਼ ਸੁਖਬੀਰ ਸਿੰਘ ਬਾਦਲ ਨੇ ਲੰਘੇ ਕੱਲ੍ਹ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ …