Breaking News
Home / ਪੰਜਾਬ / ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਦਾ ਸੱਦਾ ਠੁਕਰਾਉਣ ਦੀ ਪੰਜਾਬੀ ਕਲਾਕਾਰਾਂ ਨੇ ਕੀਤੀ ਹਮਾਇਤ

ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਦਾ ਸੱਦਾ ਠੁਕਰਾਉਣ ਦੀ ਪੰਜਾਬੀ ਕਲਾਕਾਰਾਂ ਨੇ ਕੀਤੀ ਹਮਾਇਤ

Image Courtesy :jagbani(punjabkesari)

ਚੰਡੀਗੜ੍ਹ/ਬਿਊਰੋ ਨਿਊਜ਼
ਕਿਸਾਨਾਂ ਤੋਂ ਬਾਅਦ ਚੰਡੀਗੜ੍ਹ ਦੇ ਕਿਸਾਨ ਭਵਨ ਵਿਚ ਹੀ ਪੰਜਾਬੀ ਕਲਾਕਾਰਾਂ ਵਲੋਂ ਵੀ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਕਿਸਾਨ ਨੇਤਾ ਬੂਟਾ ਸਿੰਘ ਨੇ ਦੱਸਿਆ ਕਿ ਅੱਜ ਹੋਈ ਜਥੇਬੰਦੀਆਂ ਦੀ ਬੈਠਕ ਵਿਚ ਪੰਜਾਬੀ ਕਲਾਕਾਰ ਵੀ ਸ਼ਾਮਲ ਹੋਏ, ਜਿਸਦੇ ਲਈ ਉਨ੍ਹਾਂ ਨੇ ਕਲਾਕਾਰਾਂ ਦਾ ਧੰਨਵਾਦ ਕੀਤਾ। ਉੱਥੇ ਹੀ ਇਸ ਮੌਕੇ ਪੰਜਾਬੀ ਗਾਇਕ ਜੱਸ ਬਾਜਵਾ ਨੇ ਦੱਸਿਆ ਕਿ ਅੱਜ ਉਨ੍ਹਾਂ ਵਲੋਂ 30 ਕਿਸਾਨ ਜਥੇਬੰਦੀਆਂ ਨਾਲ ਬੈਠਕ ਕੀਤੀ ਗਈ ਹੈ। ਜੱਸ ਬਾਜਵਾ ਨੇ ਦੱਸਿਆ ਕਿ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਵਲੋਂ ਭੇਜਿਆ ਗੱਲਬਾਤ ਦਾ ਸੱਦਾ ਠੁਕਰਾ ਦਿੱਤਾ। ਕਿਸਾਨਾਂ ਦੇ ਇਸ ਫੇਸਲੇ ਦੀ ਕਲਾਕਾਰ ਵੀ ਹਮਾਇਤ ਕਰਦੇ ਹਨ। ਬਾਜਵਾ ਨੇ ਦੱਸਿਆ ਕਿ ਕਿਸਾਨ ਜਥੇਬੰਦੀਆਂ ਨੂੰ ਵੱਖ ਨਹੀਂ ਹੋਣ ਦਿੱਤਾ ਜਾਵੇਗਾ।

Check Also

ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ

ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …