Breaking News
Home / ਭਾਰਤ / ਭਾਰਤ ‘ਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ ਘਟ ਕੇ 9 ਲੱਖ ਤੱਕ ਆਈ

ਭਾਰਤ ‘ਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ ਘਟ ਕੇ 9 ਲੱਖ ਤੱਕ ਆਈ

Image Courtesy :jagbani(punjabkesari)

ਦੇਸ਼ ਵਿਚ ਕਰੋਨਾ ਪੀੜਤਾਂ ਦਾ ਅੰਕੜਾ 68 ਲੱਖ ਤੋਂ ਪਾਰ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਵਿਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ ਘਟ ਕੇ 9 ਲੱਖ ਤੱਕ ਆ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਜੇਕਰ ਇਸੇ ਤਰ੍ਹਾਂ ਕਰੋਨਾ ਐਕਟਿਵ ਮਰੀਜ਼ਾਂ ਦੀ ਦਰ ਵਿਚ ਕਮੀ ਆਉਂਦੀ ਰਹੀ ਤਾਂ ਆਉਂਦੇ ਜਨਵਰੀ ਮਹੀਨੇ ਤੱਕ ਐਕਟਿਵ ਮਰੀਜ਼ਾਂ ਦੀ ਗਿਣਤੀ ਡੇਢ ਲੱਖ ਤੱਕ ਆ ਸਕਦੀ ਹੈ। ਇਸਦੇ ਚੱਲਦਿਆਂ ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 68 ਲੱਖ 36 ਹਜ਼ਾਰ ਤੋਂ ਜ਼ਿਆਦਾ ਹੋ ਗਈ ਹੈ ਅਤੇ ਸਿਹਤਯਾਬ ਹੋਣ ਵਾਲਿਆਂ ਦੀ ਗਿਣਤੀ ਵੀ 58 ਲੱਖ 30 ਹਜ਼ਾਰ ਦੇ ਕਰੀਬ ਹੈ। ਭਾਰਤ ਵਿਚ ਕਰੋਨਾ ਨਾਲ ਹੁਣ ਤੱਕ 1 ਲੱਖ 5 ਹਜ਼ਾਰ ਤੋਂ ਜ਼ਿਆਦਾ ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ। ਉਧਰ ਦੂਜੇ ਪਾਸੇ ਦੁਨੀਆ ਭਰ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 3 ਕਰੋੜ 64 ਲੱਖ ਤੋਂ ਪਾਰ ਹੋ ਗਿਆ ਅਤੇ 2 ਕਰੋੜ 74 ਲੱਖ ਤੋਂ ਜ਼ਿਆਦਾ ਕਰੋਨਾ ਪੀੜਤ ਤੰਦਰੁਸਤ ਵੀ ਹੋ ਚੁੱਕੇ ਹਨ। ਧਿਆਨ ਰਹੇ ਕਿ ਸੰਸਾਰ ਭਰ ਵਿਚ ਹੁਣ ਤੱਕ ਕਰੋਨਾ ਕਰਕੇ 10 ਲੱਖ 62 ਹਜ਼ਾਰ ਦੇ ਕਰੀਬ ਮੌਤਾਂ ਹੋ ਚੁੱਕੀਆਂ ਹਨ। ਇਸੇ ਦੌਰਾਨ ਪੰਜਾਬ ਵਿਚ ਵੀ ਕਰੋਨਾ ਪੀੜਤਾਂ ਦੀ ਗਿਣਤੀ 1 ਲੱਖ 21 ਹਜ਼ਾਰ ਤੋਂ ਟੱਪ ਚੁੱਕੀ ਹੈ ਅਤੇ 1 ਲੱਖ 6 ਹਜ਼ਾਰ ਤੋਂ ਜ਼ਿਆਦਾ ਕਰੋਨਾ ਪੀੜਤ ਤੰਦਰੁਸਤ ਵੀ ਹੋ ਚੁੱਕੇ ਹਨ। ਪੰਜਾਬ ਵਿਚ ਕਰੋਨਾ ਕਰਕੇ ਹੁਣ ਤੱਕ 3750 ਦੇ ਕਰੀਬ ਮੌਤਾਂ ਹੋ ਚੁੱਕੀਆਂ ਹਨ।

Check Also

ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਹੁਲ ਗਾਂਧੀ ਦੇ ਭਾਸ਼ਨਾਂ ’ਤੇ ਲਿਆ ਨੋਟਿਸ

ਭਾਜਪਾ ਅਤੇ ਕਾਂਗਰਸ ਦੇ ਪ੍ਰਧਾਨ ਕੋਲੋਂ 29 ਅਪ੍ਰੈਲ ਤੱਕ ਮੰਗਿਆ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ : …