Breaking News
Home / ਭਾਰਤ / ਭਾਰਤੀ ਹਵਾਈ ਫੌਜ ਦੇ 88ਵੇਂ ਸਥਾਪਨਾ ਦਿਵਸ ‘ਤੇ ਬੋਲੇ ਚੀਫ ਮਾਰਸ਼ਲ ਭਦੌਰੀਆ

ਭਾਰਤੀ ਹਵਾਈ ਫੌਜ ਦੇ 88ਵੇਂ ਸਥਾਪਨਾ ਦਿਵਸ ‘ਤੇ ਬੋਲੇ ਚੀਫ ਮਾਰਸ਼ਲ ਭਦੌਰੀਆ

Image Courtesy :jagbani(punjabkesari)

ਹਰ ਤਰ੍ਹਾਂ ਦੀ ਚੁਣੌਤੀ ਨਾਲ ਨਜਿੱਠਣ ਲਈ ਹਵਾਈ ਫੌਜ ਤਿਆਰ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤੀ ਹਵਾਈ ਫ਼ੌਜ ਦੇ ਮੁਖੀ ਏਅਰ ਚੀਫ ਮਾਰਸ਼ਲ ਆਰ.ਕੇ.ਐੱਸ. ਭਦੌਰੀਆ ਨੇ ਹਵਾਈ ਫੌਜ ਦੇ 88ਵੇਂ ਸਥਾਪਨਾ ਦਿਵਸ ਮੌਕੇ ਹਿੰਡਨ ਏਅਰ ਬੇਸ ‘ਤੇ ਪੂਰਬੀ ਲੱਦਾਖ ਵਿਚ ਹਵਾਈ ਫੌਜ ਦੀ ਲੜਾਈ ਦੀ ਤਿਆਰੀ ਦਾ ਜ਼ਿਕਰ ਕੀਤਾ। ਚੀਫ਼ ਮਾਰਸ਼ਲ ਨੇ ਦੇਸ਼ ਨੂੰ ਭਰੋਸਾ ਦਿੱਤਾ ਕਿ ਹਵਾਈ ਫੌਜ ਦੇਸ਼ ਦੀਆਂ ਹਵਾਈ ਸਰਹੱਦਾਂ ਦੀ ਦਿਨ-ਰਾਤ ਰਾਖੀ ਕਰਨ ਅਤੇ ਕਿਸੇ ਵੀ ਹਾਲਾਤ ਨਾਲ ਨਜਿੱਠਣ ਲਈ ਤਿਆਰ ਹੈ। ਉਨ੍ਹਾਂ ਹਵਾਈ ਸੈਨਿਕਾਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਮੌਜੂਦਾ ਅਤੇ ਭਵਿੱਖ ਦੀਆਂ ਚੁਣੌਤੀਆਂ ਨੂੰ ਧਿਆਨ ਵਿਚ ਰੱਖਦਿਆਂ ਆਪਣੇ ਆਪ ਨੂੰ ਇੱਕ ਅਜਿਹੇ ਬਲ ਦੇ ਰੂਪ ਵਿਚ ਬਦਲਣਾ ਹੈ, ਜਿਹੜਾ ਹਰ ਤਰ੍ਹਾਂ ਦੀ ਚੁਣੌਤੀ ਤੋਂ ਪਾਰ ਪਾ ਸਕੇ। ਉਨ੍ਹਾਂ ਕਿਹਾ ਕਿ ਖੇਤਰ ਵਿਚ ਗੁਆਂਢੀਆਂ ਦੀ ਵਧਦੀ ਲਾਲਸਾ ਤੋਂ ਪੈਦਾ ਹੋਏ ਖ਼ਤਰੇ ਅਤੇ ਚੁਣੌਤੀ ਨਾਲ ਨਜਿੱਠਣ ਲਈ ਹਵਾਈ ਫੌਜ ਪੂਰੀ ਤਰ੍ਹਾਂ ਨਾਲ ਤਿਆਰ ਹੈ। ਇਸ ਮੌਕੇ ਉਨ੍ਹਾਂ ਨੇ ਹਵਾਈ ਫੌਜ ਦੇ ਯੋਧਿਆਂ ਨੂੰ ਉਨ੍ਹਾਂ ਦੀ ਬਹਾਦਰੀ, ਸੇਵਾ ਸਮਰਪਣ ਅਤੇ ਫ਼ਰਜ਼ਾਂ ਲਈ ਮੈਡਲ ਦੇ ਕੇ ਸਨਮਾਨਿਤ ਵੀ ਕੀਤਾ।

Check Also

ਵਾਈਸ ਐਡਮਿਰਲ ਦਿਨੇਸ਼ ਤਿ੍ਪਾਠੀ ਭਾਰਤੀ ਜਲ ਸੈਨਾ ਦੇ ਅਗਲੇ ਮੁਖੀ ਹੋਣਗੇ

30 ਅਪ੍ਰੈਲ ਨੂੰ ਅਹੁਦਾ ਸੰਭਾਲਣਗੇ ਤਿ੍ਪਾਠੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਜਲ ਸੈਨਾ ਦੇ ਅਗਲੇ ਮੁਖੀ …